ਪੜਚੋਲ ਕਰੋ

Patiala News: ਆਟੋ ਤੋਂ ਡਿੱਗ ਕੇ ਸਕੂਲੀ ਬੱਚੇ ਦੀ ਮੌਤ ਮਗਰੋਂ ਐਕਸ਼ਨ ਮੋਡ 'ਚ ਪ੍ਰਸਾਸ਼ਨ, ਆਟੋ ’ਤੇ ਬੱਚੇ ਲਿਜਾਣ-ਲਿਆਉਣ ’ਤੇ ਪਾਬੰਦੀ, ‘ਸੇਫ਼ ਸਕੂਲ ਵਾਹਨ ਪਾਲਿਸੀ’ ਲਾਗੂ

ਪਟਿਆਲਾ ਵਿੱਚ ਬੀਤੇ ਦਿਨੀਂ ਇੱਕ ਆਟੋ ਤੋਂ ਡਿੱਗ ਕੇ ਸਕੂਲੀ ਬੱਚੇ ਦੀ ਮੌਤ ਹੋਣ ਤੋਂ ਬਾਅਦ ਪ੍ਰਸ਼ਾਸਨ ਐਕਸ਼ਨ ਮੋਡ ਵਿੱਚ ਹੈ। ਪ੍ਰਸਾਸ਼ਨ ਨੇ ਸਕੂਲੀ ਬੱਚਿਆਂ ਨੂੰ ਆਟੋ ’ਤੇ ਲਿਜਾਣ ਤੇ ਲਿਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ।

Patiala News: ਪਟਿਆਲਾ ਵਿੱਚ ਬੀਤੇ ਦਿਨੀਂ ਇੱਕ ਆਟੋ ਤੋਂ ਡਿੱਗ ਕੇ ਸਕੂਲੀ ਬੱਚੇ ਦੀ ਮੌਤ ਹੋਣ ਤੋਂ ਬਾਅਦ ਪ੍ਰਸ਼ਾਸਨ ਐਕਸ਼ਨ ਮੋਡ ਵਿੱਚ ਹੈ। ਪ੍ਰਸਾਸ਼ਨ ਨੇ ਸਕੂਲੀ ਬੱਚਿਆਂ ਨੂੰ ਆਟੋ ’ਤੇ ਲਿਜਾਣ ਤੇ ਲਿਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਨਿੱਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿੱਜੀ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਤੇ 2 ਸਕੂਲੀ ਵਾਹਨਾਂ ਨੂੰ ਜ਼ਬਤ ਕੀਤਾ ਗਿਆ। 

ਉਧਰ ਇਹ ਪਾਬੰਦੀ ਲੱਗਣ ਤੋਂ ਬਾਅਦ ਸਾਈਂ ਆਟੋ ਵੈਲਫੇਅਰ ਯੂਨੀਅਨ ਦੇ ਨੁਮਾਇੰਦਿਆਂ ਨੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਯੂਨੀਅਨ ਦੇ ਵਫ਼ਦ ਨੇ ਕਿਹਾ ਕੇ ਉਹ ਪਿਛਲੇ ਕਈ ਸਾਲਾਂ ਤੋਂ ਆਟੋ ਚਲਾ ਕੇ ਆਪਣੇ ਪਰਵਾਰ ਦਾ ਪੇਟ ਪਾਲ ਕੇ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਕੂਲੀ ਬੱਚਿਆਂ ਨੂੰ ਲਿਜਾਣ ਅਤੇ ਲਿਆਉਣ ਦਾ ਕੰਮ ਬੰਦ ਹੋ ਜਾਣ ਕਾਰਨ ਪਰਿਵਾਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ। 

ਉਨ੍ਹਾਂ ਮੰਗ ਕੀਤੀ ਕੇ ਕੁਝ ਸ਼ਰਤਾਂ ਨਾਲ ਸਾਨੂੰ ਸਕੂਲੀ ਬੱਚੇ ਲਿਆਉਣ ਤੇ ਲਿਜਾਣ ਦੀ ਇਜਾਜ਼ਤ ਦਿੱਤੀ ਜਾਵੇ। ਵਫ਼ਦ ਦੀਆਂ ਮੰਗਾਂ ਸੁਣਨ ਤੋਂ ਬਾਅਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ਵਾਸ ਦਿਵਾਇਆ ਕੇ ਉਹ ਜਲਦੀ ਹੀ ਇਸ ਮਸਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਉਧਰ, ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਨਿੱਜੀ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਤੇ 2 ਸਕੂਲੀ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਆਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਅਮਲੀ ਰੂਪ ‘ਚ ਲਾਗੂ ਕਰਨ ਲਈ ਕਿਹਾ ਹੈ। 

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਟੀਮ ‘ਚ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਰੋਹਿਤ ਗੋਇਲ, ਇੰਦਰਪ੍ਰੀਤ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਤੇ ਦਰਸ਼ਨ ਸਿੰਘ ਸ਼ਾਮਲ ਸਨ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget