Farmers Protest: ਮੁਹਾਲੀ ਜ਼ਿਲ੍ਹੇ ਦੇ ਸਾਰੇ ਟੌਲ ਪਲਾਜ਼ੇ ਫ੍ਰੀ, 22 ਫਰਵਰੀ ਤੱਕ ਨਹੀਂ ਲੱਗੇਗੀ ਫੀਸ
Mohali News: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਣੇ ਹੋਰਨਾਂ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਅੱਜ 20 ਫਰਵਰੀ ਤੋਂ 22...
Mohali News: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਣੇ ਹੋਰਨਾਂ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਅੱਜ 20 ਫਰਵਰੀ ਤੋਂ 22 ਫਰਵਰੀ ਤੱਕ ਤਿੰਨ ਦਿਨਾਂ ਲਈ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਚਾਰ ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ। ਅੱਜ ਸਵੇਰ ਤੋਂ ਹੀ ਇਨ੍ਹਾਂ ਟੌਲ ਪਲਾਜ਼ਿਆਂ ਤੋਂ ਵਾਹਨ ਫਰੀ ਲੰਘ ਰਹੇ ਹਨ।
ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਸਾਂਝੇ ਫ਼ੈਸਲੇ ਮੁਤਾਬਕ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਚਾਰ ਟੌਲ ਪਲਾਜ਼ੇ ਬੰਦ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅਜ਼ੀਜ਼ਪੁਰ, ਭਾਗੋਮਾਜਰਾ, ਬੜੌਦੀ ਤੇ ਦੱਪਰ ਟੌਲ ਪਲਾਜ਼ੇ ਤਿੰਨ ਦਿਨ ਲਈ ਬੰਦ ਕੀਤੇ ਗਏ ਹਨ ਪਰ ਆਵਾਜਾਈ ਆਮ ਵਾਂਗ ਜਾਰੀ ਹੈ। ਉਨ੍ਹਾਂ ਕਿਹਾ ਕਿ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਿਸਾਨੀ ਸੰਘਰਸ਼ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਭਾਜਪਾ ਹਾਈਕਮਾਂਡ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਹੁਣ ਤੱਕ ਜਾਰੀ ਰੱਖੀ ਹੋਈ ਹੈ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੁਰਾਣੀਆਂ ਹਨ, ਪਰ ਕੇਂਦਰ ਸਰਕਾਰ ਵੱਲੋਂ ਫਿਰ ਤੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਕੇਂਦਰ ਸਰਕਾਰ ਟਾਲ ਮਟੋਲ ਵਾਲਾ ਰਸਤਾ ਅਪਣਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਉਹ ਸਰਕਾਰ ਦੀਆਂ ਗੱਲਾਂ ’ਚ ਨਹੀਂ ਆਉਣਗੇ, ਸਗੋਂ ਆਪਣੀਆਂ ਮੰਗਾਂ ਮਨਵਾ ਕੇ ਹੀ ਮੰਨਣਗੇ।
ਇਹ ਵੀ ਪੜ੍ਹੋ: Sugarcane Juice: ਮਹਿੰਗੇ ਤੋਂ ਮਹਿੰਗੇ ਜੂਸ ਨੂੰ ਵੀ ਮਾਤ ਪਾਉਂਦਾ ਗੰਨੇ ਦਾ ਦੇਸੀ ਰਸ...ਫਾਇਦੇ ਕਰ ਦੇਣਗੇ ਹੈਰਾਨ
ਦੱਸ ਦਈਏ ਕਿ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਪੰਜ ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਮਨਜ਼ੂਰ ਨਹੀਂ ਹੈ। ਉਨ੍ਹਾਂ 23 ਫਸਲਾਂ ’ਤੇ ਐਮਐਸਪੀ ਮੰਗੀ ਹੈ। ਇਸੇ ਦੌਰਾਨ ਉਨ੍ਹਾਂ ਆਪਣੇ ਅੰਦੋਲਨ ਨੂੰ ਭਖਾਉਂਦਿਆਂ ਬੁੱਧਵਾਰ ਨੂੰ ਦਿੱਲੀ ਵੱਲ ਕੂਚ ਕਰਨ ਫੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਪੋਜ਼ਲ ’ਚ ਕੋਈ ਦਮ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਉਹ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਵੇ।
ਇਹ ਵੀ ਪੜ੍ਹੋ: WhatsApp: ਨਿਰਧਾਰਤ ਸਮੇਂ 'ਤੇ ਆਪਣੇ ਆਪ ਹੀ ਪਹੁੰਚ ਜਾਵੇਗਾ ਵਟਸਐਪ ਮੈਸੇਜ਼, ਇਸ ਨੂੰ ਸ਼ਡਿਊਲ ਕਰਨ ਦਾ ਇਹੈ ਤਰੀਕਾ