Highcourt News: ਰਾਧਾ ਸੁਆਮੀ ਸਤਿਸੰਗ ਭਵਨ 'ਤੇ ਜ਼ਮੀਨ ਹੜੱਪਣ ਅਤੇ ਨਾਜਾਇਜ਼ ਮਾਈਨਿੰਗ ਦੇ ਦੋਸ਼, ਪੰਜਾਬ ਸਰਕਾਰ ਨੂੰ ਨੋਟਿਸ
Punjab News: ਧੁੱਸੀ ਡੈਮ ਦੀ ਉਸਾਰੀ ਤੋਂ ਬਾਅਦ ਬਿਆਸ ਦਰਿਆ ਨੇ ਗੈਰ-ਕੁਦਰਤੀ ਤੌਰ 'ਤੇ ਆਪਣਾ ਰਸਤਾ ਦੋ ਕਿਲੋਮੀਟਰ ਤੱਕ ਬਦਲ ਲਿਆ ਹੈ, ਜਿਸ ਕਾਰਨ ਕਰੀਬ 2500 ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਹੈ।
Amritsar News: ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਵੜੈਚ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ’ਤੇ ਨਾਜਾਇਜ਼ ਕਬਜ਼ੇ ਅਤੇ ਜ਼ਮੀਨ ਦੀ ਮਾਈਨਿੰਗ ਦੇ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਡੇਰੇ ਦੇ ਸਕੱਤਰ, ਪੰਜਾਬ ਦੇ ਮੁੱਖ ਸਕੱਤਰ, ਮਾਈਨਿੰਗ ਵਿਭਾਗ ਦੇ ਡਾਇਰੈਕਟਰ, ਅੰਮ੍ਰਿਤਸਰ ਦੇ ਡੀਸੀ ਅਤੇ ਐਸਐਸਪੀ ਨੂੰ 15 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਪਟੀਸ਼ਨ ਦਾਇਰ ਕਰਕੇ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਅਤੇ ਮਾਈਨਿੰਗ ਦਾ ਮੁੱਦਾ ਹਾਈ ਕੋਰਟ ਅੱਗੇ ਰੱਖਿਆ ਹੈ। ਪਟੀਸ਼ਨਰ ਜਥੇਬੰਦੀ ਨੇ ਦਲੀਲ ਦਿੱਤੀ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਖ-ਵੱਖ ਤਰੀਕਿਆਂ ਨਾਲ ਆਪਣੇ ਅਧੀਨ ਖੇਤਰ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ।
ਪਟੀਸ਼ਨਰ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਧੁੱਸੀ ਡੈਮ ਦੀ ਉਸਾਰੀ ਤੋਂ ਬਾਅਦ ਬਿਆਸ ਦਰਿਆ ਨੇ ਗੈਰ-ਕੁਦਰਤੀ ਤੌਰ 'ਤੇ ਆਪਣਾ ਰਸਤਾ ਦੋ ਕਿਲੋਮੀਟਰ ਤੱਕ ਬਦਲ ਲਿਆ ਹੈ, ਜਿਸ ਕਾਰਨ ਕਰੀਬ 2500 ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਹੈ। ਦਰਿਆ ਬਿਆਸ ਦੇ ਰਸਤੇ ਵਿੱਚ ਇਹ ਤਬਦੀਲੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਨਾਲ-ਨਾਲ ਡੇਰਾ ਦੁਆਰਾ ਕੀਤੀਆਂ ਗਤੀਵਿਧੀਆਂ ਕਾਰਨ ਹੈ ਕਿਉਂਕਿ ਦਰਿਆ ਦੇ ਬੈੱਡ ਤੋਂ ਰੇਤ ਕੱਢੀ ਜਾ ਰਹੀ ਹੈ ਅਤੇ ਡੇਰਾ ਗੈਰ-ਕਾਨੂੰਨੀ ਢੰਗ ਨਾਲ ਆਪਣੀਆਂ ਹੱਦਾਂ ਵਧਾ ਰਿਹਾ ਹੈ।
ਪਟੀਸ਼ਨਕਰਤਾ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੂੰ ਸੌਂਪੀ ਜਾਵੇ। ਪਿੰਡ ਵੜੈਚ ਦੀ ਜ਼ਮੀਨ ਦੀ ਇਮਾਨਦਾਰੀ ਅਤੇ ਕਬਜ਼ਿਆਂ ਦੀ ਰਾਖੀ ਲਈ ਉੱਚ ਤਾਕਤੀ ਕਮੇਟੀ ਬਣਾਉਣ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪਟੀਸ਼ਨ 'ਚ ਸੂਬੇ ਦੇ ਦੋਸ਼ੀ ਅਧਿਕਾਰੀਆਂ ਦੇ ਨਾਲ-ਨਾਲ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਵੀ ਮੰਗੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।