(Source: ECI/ABP News/ABP Majha)
Amritsar News: ਮੁਲਜ਼ਮ ਪਿੱਛੇ ਦੌੜਦੇ ਵੇਲੇ ਏਐਸਆਈ ਨੂੰ ਪਿਆ ਦਿਲ ਦਾ ਦੌਰਾ
ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਮੁਲਜ਼ਮ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਮੈਡੀਕਲ ਜਾਂਚ ਲਈ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਲਿਜਾਇਆ ਗਿਆ ਸੀ। ਇਸ ਦੌਰਾਨ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
Amritsar News: ਦਿਲ ਦੇ ਦੌਰੇ ਨਾਲ ਮੌਤਾਂ ਲਗਾਤਾਰ ਵਧ ਰਹੀਆਂ ਹਨ। ਬਜ਼ੁਰਗਾਂ ਦੇ ਨਾਲ ਹੀ ਨੌਜਵਾਨ ਤੇ ਬੱਚੇ ਵੀ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਇੱਥੇ ਬੱਸ ਸਟੈਂਡ ਪੁਲਿਸ ਚੌਕੀ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਪਰਮਜੀਤ ਸਿੰਘ ਨੂੰ ਉਸ ਸਮੇਂ ਦਿਲ ਦਾ ਦੌਰਾ ਪੈ ਗਿਆ ਜਦੋਂ ਉਹ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਫੜਨ ਲਈ ਦੌੜੇ।
ਹਾਸਲ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਮੁਲਜ਼ਮ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਮੈਡੀਕਲ ਜਾਂਚ ਲਈ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਲਿਜਾਇਆ ਗਿਆ ਸੀ। ਇਸ ਦੌਰਾਨ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਏਐਸਆਈ ਪਰਮਜੀਤ ਸਿੰਘ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਬੱਸ ਸਟੈਂਡ ਨੇੜਿਓਂ ਫੜ ਲਿਆ ਤੇ ਆਟੋ ਰਿਕਸ਼ਾ ’ਤੇ ਵਾਪਸ ਹਸਪਤਾਲ ਪਹੁੰਚਾਇਆ।
ਇਸ ਦੌਰਾਨ ਵਾਪਸ ਲਿਆਉਣ ਵੇਲੇ ਉਸ ਨੂੰ ਸਾਹ ਚੜ੍ਹਦਾ ਮਹਿਸੂਸ ਹੋਇਆ। ਉਸ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕੀਤਾ ਪਰ ਉਹ ਠੀਕ ਨਹੀਂ ਹੋ ਸਕਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਦੌਰਾਨ ਭੱਜਣ ਵਾਲੇ ਮੁਲਜ਼ਮ ਦੀ ਸ਼ਨਾਖਤ ਰਾਕੇਸ਼ ਸਿੰਘ ਵਾਸੀ ਨਮਕ ਮੰਡੀ ਵਜੋਂ ਹੋਈ ਹੈ, ਜਿਸ ਨੂੰ ਬੱਸ ਸਟੈਂਡ ਪੁਲਿਸ ਨੇ ਕਿਸੇ ਕੇਸ ਵਿਚ ਕਾਬੂ ਕੀਤਾ ਸੀ। ਉਸ ਨੂੰ ਫਰਾਰ ਹੋਣ ਤੋਂ ਬਾਅਦ ਏਐਸਆਈ ਪਰਮਜੀਤ ਸਿੰਘ ਨੇ ਮੁੜ ਕਾਬੂ ਕਰ ਲਿਆ ਸੀ।
ਰਾਮਬਾਗ ਥਾਣੇ ਦੀ ਐਸਐਚਓ ਰਾਜਵਿੰਦਰ ਕੌਰ ਨੇ ਮੁਲਜ਼ਮ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਡਿਊਟੀ ਦੌਰਾਨ ਪਰਮਜੀਤ ਨੂੰ ਦਿਲ ਦਾ ਦੌਰਾ ਪਿਆ ਜਦੋਂ ਉਹ ਰਾਕੇਸ਼ ਨੂੰ ਜਾਂਚ ਲਈ ਹਸਪਤਾਲ ਲੈ ਕੇ ਆਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।