ਪੜਚੋਲ ਕਰੋ

ਹੁਸੈਨੀਵਾਲਾ ਹੈਡ ਵਰਕਸ ਤੋਂ 1.25 ਲੱਖ ਕਿਉਸਿਕ ਪਾਣੀ ਛੱਡਿਆ, ਪਿੰਡਾਂ 'ਚ ਅਲਰਟ, ਹੜ੍ਹ ਵਾਲੀ ਬਣ ਸਕਦੀ ਸਥਿਤੀ

Hussainiwala head works : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਹੁਸੈਨੀਵਾਲਾ ਤੋਂ ਛੱਡਿਆ ਜਾ ਰਿਹਾ ਪਾਣੀ ਚੋਖੀ ਮਾਤਰਾ ਵਿਚ ਕਾਂਵਾਂ ਵਾਲੀ ਪੱਤਣ ਅਤੇ ਮੁਹਾਰ ਜਮਸੇਰ ਵਿਖੇ ਪੁੱਜਿਆ ਹੈ ਪਰ ਹਾਲੇ ਵੀ ਬਹੁਤ ਜਿਆਦਾ ਪਾਣੀ ਹੋਰ ਆ

ਫਾਜ਼ਿਲਕਾ : ਹੁਸੈਨੀਵਾਲਾ ਹੈਡ ਵਰਕਸ ਤੋਂ ਮੰਗਲਵਾਰ ਸ਼ਾਮ 5 ਵਜੇ 125496 ਕਿਉਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਫਾਜ਼ਿਲਕਾ ਦੇ ਸਰਹੱਦੀ ਖੇਤਰਾਂ ਵਿਚ ਹੜ੍ਹਾਂ ਦੇ ਖਤਰੇ ਦੇ ਮੱਦੇਨਜਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਿੰਡਾਂ ਵਿਚੋਂ ਸੁਰੱਖਿਅਤ ਕੱਢਣ ਲਈ ਸਾਰੇ ਇੰਤਜਾਮ ਕਰ ਲਏ ਗਏ ਹਨ।

ਇਸ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਵਿਕਾਸ ਅਮਿਤ ਪੰਚਾਲ, ਏਡੀਸੀ ਜਨਰਲ ਅਵਨੀਤ ਕੌਰ ਨੇ ਕਾਂਵਾਂ ਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਵਿਖੇ ਪੱਤਣ ਪੋਸਟ ਦਾ ਦੌਰਾ ਕਰਕੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਹੁਸੈਨੀਵਾਲਾ ਤੋਂ ਛੱਡਿਆ ਜਾ ਰਿਹਾ ਪਾਣੀ ਚੋਖੀ ਮਾਤਰਾ ਵਿਚ ਕਾਂਵਾਂ ਵਾਲੀ ਪੱਤਣ ਅਤੇ ਮੁਹਾਰ ਜਮਸੇਰ ਵਿਖੇ ਪੁੱਜਿਆ ਹੈ ਪਰ ਹਾਲੇ ਵੀ ਬਹੁਤ ਜਿਆਦਾ ਪਾਣੀ ਹੋਰ ਆ ਰਿਹਾ ਹੈ। ਇਸ ਲਈ ਸਤਲੁਜ਼ ਦੀ ਕਰੀਕ ਦੇ ਪੱਛਮ ਵਾਲੇ ਦੇ ਪਿੰਡਾਂ ਦੇ ਲੋਕਾਂ ਨੂੰ ਪ੍ਰਸ਼ਾਸਨ ਨੇ ਸੁਰੱਖਿਤ ਥਾਂਵਾਂ ਤੇ ਆਉਣ ਦੀ ਅਪੀਲ ਕੀਤੀ ਹੈ। 

ਇਸ ਲਈ ਪ੍ਰਸ਼ਾਸਨ ਵੱਲੋਂ ਟਰੈਕਟਰ ਟਰਾਲੀਆਂ ਦਾ ਪ੍ਰਬੰਧ ਵੀ ਕੀਤਾ ਹੈ। ਇਸ ਤੋਂ ਬਿਨ੍ਹਾਂ ਕਰੀਕ ਦੇ ਧੁੱਸੀ ਬੰਨ ਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਣ ਲਈ ਮਿੱਟੀ ਦੀਆਂ ਬੋਰੀਆਂ ਵੀ ਭਰੀਆਂ ਜਾ ਰਹੀਆਂ ਹਨ। ਕਾਂਵਾਂ ਵਾਲੀ ਪੱਤਣ ਤੇ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਮੁਹਾਰ ਜਮਸੇਰ ਵਿਚ ਵੀ ਇਕ ਕੰਟਰੋਲ ਰੂਮ ਬਣਾਉਣ ਦੀ ਹਦਾਇਤ ਕੀਤੀ ਕਿਉਂਕਿ ਇਹ ਪਿੰਡ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰਿਆ ਹੈ ਜਦੋਂ ਕਿ ਇਕ ਪਾਸੇ ਸਤਲੁਜ ਦੀ ਕਰੀਕ ਹੈ। ਇਸ ਲਈ ਇਸ ਪਿੰਡ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜਰ ਪ੍ਰਸ਼ਾਸਨ ਨੇ ਇੱਥੇ ਕੰਟਰੋਲ ਰੂਮ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵਿਤ ਹੜ੍ਹਾਂ ਦੇ ਖਤਰੇ ਦਾ ਸਾਹਮਣਾ ਕਰਨ ਵਾਲੇ ਪਿੰਡਾਂ ਵਿਚ ਜ਼ੇਸੀਬੀ ਮਸ਼ੀਨਾਂ, ਟਰੈਕਟਰ ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਬਿਨ੍ਹਾਂ ਖਾਣੇ ਦੇ ਪੈਕਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਜਦ ਕਿ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਹੈ ਤਾਂਜੋ ਜਿੰਨ੍ਹਾਂ ਲੋਕਾਂ ਨੂੰ ਪਿੰਡ ਖਾਲੀ ਕਰਕੇ ਆਉਣਾ ਪਵੇ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ ਅਤੇ ਕਿਸੇ ਵੀ ਮੁਸਕਿਲ ਸਮੇਂ ਲੋਕ ਫੋਨ ਨੰਬਰ 01638—262153 ਤੇ ਸੰਪਰਕ ਕਰ ਸਕਦੇ ਹਨ ਜਾਂ ਪਿੰਡਾਂ ਵਿਚ ਤਾਇਨਾਤ ਰਾਹਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ 17 ਰਾਹਤ ਕੈਂਪ ਵੀ ਬਣਾਏ ਜਾ ਚੁੱਕੇ ਹਨ ਤਾਂ ਜ਼ੋ ਲੋਕਾਂ ਨੂੰ ਇੱਥੇ ਠਹਿਰਾਇਆ ਜਾ ਸਕੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget