Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿੱਚ 1 ਕਰੋੜ ਦਾ ਘਪਲਾ, ਵਸੂਲੀ ਜਾਵੇਗੀ ਰਕਮ, ਜਾਣੋ ਮਾਮਲਾ
Amritsar News: 62 ਲੱਖ ਦੀ ਹੇਰਾਫੇਰੀ ਤੋਂ ਸ਼ੁਰੂ ਹੋਈ ਇਹ ਪੜਤਾਲ ਹੁਣ ਕਰੀਬ ਇੱਕ ਕਰੋੜ ਰੁਪਏ ਤੱਕ ਪੁੱਜ ਗਈ ਹੈ। ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਦੋ ਸਟੋਰਕੀਪਰਾਂ ਨੂੰ ਮੁਅੱਤਲ ਕਰ ਕੇ ਲੱਖਾਂ ਰੁਪਏ ਵਸੂਲਣ ਦਾ ਆਦੇਸ਼ ਦਿੱਤਾ ਸੀ
Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਿਖੇ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਵਸਤਾਂ ਦੀ ਪਹਿਲੀ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਕੀਤੀ ਗਈ ਨਿਲਾਮੀ/ਵਿਕਰੀ ’ਚ ਲਗਪਗ ਇੱਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। ਇਸ ਦੀ ਡੂੰਘਾਈ ਨਾਲ ਪੜਤਾਲ ਚੱਲ ਰਹੀ ਹੈ।
ਜ਼ਿਕਰ ਕਰ ਦਈਏ ਕਿ 62 ਲੱਖ ਦੀ ਹੇਰਾਫੇਰੀ ਤੋਂ ਸ਼ੁਰੂ ਹੋਈ ਇਹ ਪੜਤਾਲ ਹੁਣ ਕਰੀਬ ਇੱਕ ਕਰੋੜ ਰੁਪਏ ਤੱਕ ਪੁੱਜ ਗਈ ਹੈ। ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਦੋ ਸਟੋਰਕੀਪਰਾਂ ਨੂੰ ਮੁਅੱਤਲ ਕਰ ਕੇ ਲੱਖਾਂ ਰੁਪਏ ਵਸੂਲਣ ਦਾ ਆਦੇਸ਼ ਦਿੱਤਾ ਸੀ। 2 ਸਟੋਰਕੀਪਰਾਂ ਵੱਲੋਂ ਰਕਮ ਜਮ੍ਹਾਂ ਨਾ ਕਰਵਾਉਣ ਕਾਰਨ ਉਪਰੋਕਤ ਸਮੇਂ ਦੌਰਾਨ ਜਿੰਨੇ ਵੀ ਮੈਨੇਜਰਾਂ ਦੇ ਹੇਰਾਫੇਰੀ ਨਾਲ ਸਬੰਧਤ ਵੋਚਰਾਂ ’ਤੇ ਦਸਤਖਤ ਹਨ ਉਨ੍ਹਾਂ ਸਾਰਿਆਂ ਨੂੰ ਬਣਦੀ ਰਕਮ ਜਮ੍ਹਾਂ ਕਰਵਾਉਣ ਦੇ ਆਦੇਸ਼ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਹਨ।
ਦੱਸ ਦਈਏ ਕਿ ਡੇਢ ਦਰਜਨ ਦੇ ਕਰੀਬ ਮੈਨੇਜਰ, ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਆਦਿ ਇਸ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਏ ਗਏ ਹਨ। ਪਹਿਲਾਂ ਤਾਂ ਸਿਰਫ 2 ਸਟੋਰਕੀਪਰ ਹੀ ਜ਼ਿੰਮੇਵਾਰ ਮੰਨੇ ਗਏ ਸਨ। ਇਸ ਹੇਰਾਫੇਰੀ ’ਚ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਮੁੱਖ ਮੈਨੇਜਰ ਸਮੇਤ ਤਿੰਨ ਸੇਵਾਮੁਕਤ ਮੈਨਜਰਾਂ ਨਾਂ ਵੀ ਆ ਚੁੱਕਾ ਹੈ। ਮੈਨੇਜਰ ਸਮੇਤ ਕੁਝ ਮੁਲਾਜ਼ਮ ਆਪਣੇ-ਆਪ ਨੂੰ ਨਿਰਦੋਸ਼ ਦੱਸਦੇ ਹੋਏ ਖਾਤੇ ਪਈ ਰਕਮ ਜਮ੍ਹਾਂ ਕਰਵਾਉਣ ਤੋਂ ਇਨਕਾਰੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਹੇਰਾਫੇਰੀ ਕੀਤੀ ਹੈ ਉਹ ਹੀ ਜੁਰਮਾਨਾ ਭਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜੋ ਵੀ ਅਧਿਕਾਰੀ ਮੁਲਾਜ਼ਮ ਜ਼ਿੰਮੇਵਾਰੀ ਨਹੀਂ ਨਿਭਾ ਸਕਿਆ ਉਹ ਹਰਜਾਨਾ ਦੇਣ ਲਈ ਜ਼ਿੰਮੇਵਾਰ ਹੈ ਸਬੰਧਤਾਂ ਵਿਅਕਤੀ ਕੋਲੋਂ ਰਕਮ ਵਸੂਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਪੈਸੇ ਦੀ ਵਸੂਲੀ ਕੀਤੀ ਜਾ ਰਹੀ ਹੈ ਤੇ ਪੜਤਾਲ ਵੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।