ਪੜਚੋਲ ਕਰੋ

G-20 summit: ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ ਰੁਪਏ: ਡਾ. ਨਿੱਜਰ

ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।

Amritsar News: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ’ਤੇ ਬਿਜਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। 

ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।

ਡਾ. ਨਿੱਜਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੂਬਾ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ।

ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।

ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀਰ.ਆਰ.ਟੀ.ਐਸ. ਦੇ ਰਸਤੇ ਵਿੱਚ ਪਏ ਟੋਇਆਂ ਨੂੰ ਪੁਰ ਕੀਤਾ ਜਾਵੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ਤੇ ਲਗੀਆਂ ਨਾਜਾਇਜ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨਾਂ ਦੱਸਿਆ ਕਿ ਇਨਾਂ ਤਾਰਾਂ ਨਾਲ ਸ਼ਹਿਰ ਦੇ ਅਕਸ ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਥਾਂ -ਥਾਂ ਤੇ ਬਿਜਲੀ ਦੇ ਜਾਲ ਫੈਲੇ ਹੋਏ ਹਨ।

ਉਨਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਅੰਦਰ ਇਨਾਂ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜ੍ਹਕਾਂ ਦੀ ਕਰਾਸਿੰਗ ’ਤੇ ਲਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜਮੀਨਾਂ ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ।

ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। 

ਟਾਪ ਹੈਡਲਾਈਨ

Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget