Punjab News:  ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। 


ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂਐੱਸਆਈਐੱਸਪੀਐੱਫ), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੇ ਸਮੂਹ ਨੇ ‘ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ’ (ਫਿੱਕੀ) ਦੇ ਨਾਲ ਮੈਰੀਲੈਂਡ ਵਿੱਚ ਮੀਟਿੰਗ ਕੀਤੀ, ਜਿਥੇ ਵਿਕਸਤ ਅੰਮ੍ਰਿਤਸਰ ਪਹਿਲ ਦਾ ਐਲਾਨ ਕੀਤਾ ਗਿਆ। 


ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚੋਂ ਇੱਕ ਵਜੋਂ ਵਿਕਸਤ ਕਰਨਾ ਮਕਸਦ


ਇਸ ਪਹਿਲਕਦਮੀ ਦੇ ਮੋਢੀ ਮੈਂਬਰਾਂ ਨੇ ਦੱਸਿਆ ਕਿ ਇਸ ਸ਼ਾਨਦਾਰ ਯੋਜਨਾ ਦੇ ਪ੍ਰੇਰਨਾ ਸ੍ਰੋਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਹਨ, ਜੋ ਵਾਸ਼ਿੰਗਟਨ ਵਿੱਚ ਚਾਰ ਸਾਲ ਦੀ ਕੂਟਨੀਤਕ ਸੇਵਾ ਕਰਨ ਤੋਂ ਬਾਅਦ ਮਿਸ਼ਨ ਵੱਲੋਂ ਮਦਦ ਦੇ ਵਾਅਦੇ ਨਾਲ ਆਪਣੇ ਵਤਨ ਪਰਤੇ ਹਨ।  ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ ਅੰਮ੍ਰਿਤਸਰ ਨੂੰ ਆਰਥਿਕ ਅਤੇ ਉਦਯੋਗਿਕ ਵਿਕਾਸ ਦੇ ਲਿਹਾਜ਼ ਨਾਲ ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚੋਂ ਇੱਕ ਵਜੋਂ ਵਿਕਸਤ ਕਰਨਾ ਹੈ, ਸਗੋਂ ਇਸ ਸ਼ਹਿਰ ਨੂੰ ਵਿਸ਼ਵ ਵਿੱਚ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨਾ ਹੈ।


ਇਹ ਵੀ ਪੜ੍ਹੋ-Punjab News: ਕ੍ਰਿਕਟ ਤੋਂ ਮੁੜ ਸਿਆਸਤ ਵੱਲ ਮੋੜਾ ਕੱਟਣਗੇ ਨਵਜੋਤ ਸਿੱਧੂ, ਅੰਮ੍ਰਿਤਸਰ 'ਚ ਕਰਨਗੇ ਗੁਰਜੀਤ ਔਜਲਾ ਲਈ ਚੋਣ ਪ੍ਰਚਾਰ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ