ਪੜਚੋਲ ਕਰੋ

Amritsar News : ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ

Amritsar News : ਅੰਮ੍ਰਿਤਸਰ ਜ਼ਿਲ੍ਹੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾ

Amritsar News : ਅੰਮ੍ਰਿਤਸਰ ਜ਼ਿਲ੍ਹੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਉਥੇ ਹੀ ਫਸ ਗਏ, ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫੌਜ ਦੀ ਮਦਦ ਨਾਲ ਕੁੱਝ ਹੀ ਘੰਟਿਆਂ ਬਾਅਦ ਸੁਰੱਖਿਅਤ ਵਾਪਸ ਕੱਢ ਲਿਆ ਗਿਆ ਹੈ। 

ਸ਼ਾਮ ਢੱਲਦੇ ਜਦੋਂ ਇਹ ਖ਼ਬਰ ਧਾਲੀਵਾਲ ਨੂੰ ਮਿਲੀ ਤਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਫੌਜ ਨਾਲ ਸੰਪਰਕ ਕੀਤਾ। ਫੌਜ ਨੇ ਤੁਰੰਤ ਹਰਕਤ ਵਿੱਚ ਆਉਂਦੇ ਆਪਣੇ ਜਵਾਨਾਂ ਨੂੰ ਚਾਰ ਕਿਸ਼ਤੀਆਂ ਨਾਲ ਮੌਕੇ ਉਤੇ ਭੇਜਿਆ, ਜਿਨ੍ਹਾਂ ਨੇ ਇਹ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੇਰ ਰਾਤ ਤੱਕ 150 ਦੇ ਕਰੀਬ ਵਿਅਕਤੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ, ਜਦਕਿ ਬਾਕੀਆਂ ਦੀ ਵਾਪਸੀ ਲਈ ਲਗਾਤਾਰ ਮੁਹਿੰਮ ਜਾਰੀ ਹੈ।
 
ਫੌਜ ਦੀ ਸਹਾਇਤਾ ਨਾਲ ਚੱਲ ਰਹੇ ਅਪਰੇਸ਼ਨ ਦੀ ਅਗਵਾਈ ਕਰਨ ਪੁੱਜੇ ਕੈਬਨਿਟ ਮੰਤਰੀ ਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਤੋਂ ਪਾਰ ਅਜੇ ਨਾ ਜਾਣ, ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਨ ਹੈ ਤਾਂ ਜਹਾਨ ਹੈ। ਧਾਲੀਵਾਲ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਇਸ ਮੌਕੇ ਰਾਜ ਦੇ ਸੰਕਟ ਨਾਲ ਨਜਿੱਠਣ ਲਈ ਸਰਗਰਮ ਹੈ ਪਰ ਇਹ ਸੰਕਟ ਤੁਹਾਡੇ ਸਾਰਿਆਂ ਦੇ ਸਾਥ ਬਿਨਾ ਹੱਲ ਨਹੀਂ ਹੋਣਾ। 
 
ਉਨ੍ਹਾਂ ਕਿਹਾ ਕਿ ਤੁਸੀਂ ਜਿੱਥੇ ਆਪਣੀ ਜਾਨ ਮਾਲ ਦੀ ਰੱਖਿਆ ਕਰੋ, ਉਥੇ ਦਰਿਆ ਦੇ ਬੰਨ ਉਤੇ ਵੀ ਨਿਗਾਹ ਰੱਖੋ ਤਾਂ ਜੋ ਕਿਧਰੇ ਕੋਈ ਸੰਕਟ ਨਾ ਆਵੇ। ਇਸ ਮੌਕੇ ਹੜ ਦੇ ਪਾਣੀ ਵਿੱਚੋਂ ਕੱਢੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਖੇਤਾਂ ਵਿੱਚ ਆਪਣੇ ਕੰਮਾਂ ਲਈ ਗਏ ਸਨ। ਉਸ ਵੇਲੇ ਪਾਣੀ ਆਮ ਦੀ ਤਰ੍ਹਾਂ ਸੀ ਪਰ ਸ਼ਾਮ ਜਦੋਂ ਘਰਾਂ ਨੂੰ ਵਾਪਸ ਆਉਣ ਦਾ ਸਮਾਂ ਹੋਇਆ ਤਾਂ ਪਾਣੀ ਦਾ ਪੱਧਰ ਵੱਧ ਗਿਆ, ਜਿਸ ਕਾਰਨ ਉਥੋਂ ਨਿਕਲਣਾ ਮੁਸ਼ਕਿਲ ਹੋਣ ਕਾਰਨ ਅਸੀਂ ਧਾਲੀਵਾਲ ਨਾਲ ਸੰਪਰਕ ਕੀਤਾ, ਜੋ ਕਿ ਕੁੱਝ ਹੀ ਮਿੰਟਾਂ ਵਿੱਚ ਆਪਣੇ ਅਮਲੇ ਨਾਲ ਆ ਪੁੱਜੇ। ਉਨ੍ਹਾਂ ਕਿਹਾ ਕਿ ਅੱਜ ਇਸ ਮਦਦ ਸਦਕਾ ਅਸੀਂ ਵੱਡੇ ਸੰਕਟ ਵਿੱਚੋਂ ਮਹਿਫ਼ੂਜ਼ ਨਿਕਲੇ ਹਾਂ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget