Amritsar News: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਅੱਜ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਕਰੀਬ 12 ਹਜ਼ਾਰ ਲਾਇਸੰਸਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਹਿਲੇ ਫੇਸ 'ਚ 170 ਲਾਇਸੰਸ ਹੋਲਡਰ, ਜਿਨਾਂ ਦੇ ਖਿਲਾਫ ਮਾਮਲੇ ਦਰਜ ਹਨ, ਨੂੰ ਸਸਪੈਂਡ ਕਰ ਦਿੱਤਾ ਗਿਆ ਹੈ
ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ ਲਾਇਸੰਸ ਰੱਦ ਕਰਨ ਲਈ ਰਿਵਿਊ ਕੀਤਾ ਜਾ ਰਿਹਾ ਹੈ ਕਿ ਅਸਲਾ ਹੋਲਡਰ ਲਈ ਹਥਿਆਰ ਕਿੰਨਾ ਕੁ ਜ਼ਰੂਰੀ ਹੈ। ਸੀਪੀ ਨੇ ਕਿਹਾ ਕਿ ਜਿਨ੍ਹਾਂ ਨੂੰ ਲਾਇਸੰਸ ਦੀ ਜ਼ਰੂਰਤ ਨਹੀਂ, ਉਹ ਰੱਦ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਸਾਰੀ ਜਾਂਚ ਬਾਰੀਕੀ ਨਾਲ ਬਿਨਾਂ ਪੱਖਪਾਤ ਤੋਂ ਹੋ ਰਹੀ ਹੈ। ਇਸ ਤੋਂ ਇਲਾਵਾ ਵਿਖਾਵਾ ਕਰਨ ਵਾਲਿਆਂ ਖਿਲਾਫ ਵੀ ਪੁਲਿਸ ਦੀ ਕਾਰਵਾਈ ਹੋਵੇਗੀ। ਦਰਜ ਪਤੇ ਤੇ ਨਾ ਰਹਿਣ ਵਾਲੇ ਲਾਇਸੰਸ ਵੀ ਰੱਦ ਹੋਣਗੇ।
ਅਸਲਾ ਰੱਖਣ ਵਾਲਿਆਂ 'ਤੇ ਸਖਤ ਐਕਸ਼ਨ, ਜਲੰਧਰ 'ਚ 391 ਲਾਇਸੈਂਸ ਸਸਪੈਂਡ, 438 ਬੰਦਿਆਂ ਨੂੰ ਨੋਟਿਸ ਜਾਰੀ
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਅਸਲੇ ਦੀ ਸਮੀਖਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਸਾਰੇ ਜ਼ਿਲ੍ਹਿਆਂ ਅੰਦਰ ਤੇਜ਼ੀ ਨਾਲ ਅਸਲਾ ਲਾਇਸੈਂਸ ਦੀ ਸਮੀਖਿਆ ਕੀਤੀ ਜਾ ਰਹੀ ਹੈ। ਅਹਿਮ ਗੱਲ ਹੈ ਕਿ ਪ੍ਰਸ਼ਾਸਨ ਵੱਲੋਂ ਧੜਾਧੜ ਲਾਇਸੰਸ ਰੱਦ ਕੀਤੇ ਜਾ ਰਹੇ ਹਨ। ਇਸ ਕਰਕੇ ਲੋਕਾਂ ਵਿੱਚ ਸਹਿਮ ਵੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਆਤਮ ਰੱਖਿਆ ਲਈ ਲਾਇਸੰਸ ਲੈ ਰੱਖੇ ਹਨ।
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਵਿੱਚ ਪ੍ਰਸਾਸ਼ਨ ਨੇ ਅਹਿਮ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੰਸੀ ਹਥਿਆਰਾਂ ਦੀ ਸ਼ੁਰੂ ਕੀਤੀ ਸਮੀਖਿਆ ਪ੍ਰਕ੍ਰਿਆ ਦੌਰਾਨ 391 ਲਾਇਸੈਸ ਸਸਪੈਂਡ ਕਰਦਿਆਂ 438 ਅਸਲਾ ਲਾਇਸੈਸ ਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ
274 ਅਸਲਾ ਲਾਇਸੰਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹਨਾਂ ਨੂੰ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਇਹਨਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਹਨਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।