Punjab News: ਅੰਮ੍ਰਿਤਸਰ ਵਿੱਚ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਬਲੈਨੋ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਚਲਾਕੀ ਵਿਖਾਉਂਦਿਆਂ ਕਾਰ ਨੂੰ ਭਜਾ ਲਿਆ ਪਰ ਪੁਲਿਸ ਨੇ ਮੁਸਤੈਦੀ ਨਾਲ ਕਾਰ ਨੂੰ ਰੋਕ ਲਿਆ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੇ ਇਹ ਕਾਰ ਲੁਧਿਆਣਾ ਤੋਂ ਚੋਰੀ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ , "ਅਭਿਮੰਨਿਊ ਰਾਣਾ ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-03, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸੁਖਪਾਲ ਸਿੰਘ ਪੀ.ਪੀ.ਐਸ, ਏ.ਸੀ.ਪੀ ਸਥਾਨਿਕ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਐਸ.ਆਈ ਜਸਬੀਰ ਸਿੰਘ ਮੁੱਖ ਅਫ਼ਸਰ ਥਾਣਾ ਵੱਲਾ ਦੀ ਪੁਲਿਸ ਪਾਰਟੀ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ,ਵੱਲ੍ਹਾ ਚੋਕ, ਜੀ.ਟੀ. ਰੋਡ, ਬਾਈਪਾਸ ਵਿੱਖੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਸੂਚਨਾਂ ਦੇ ਅਧਾਰ ਤੇ ਗੋਲਡਨ ਗੇਟ ਤੋਂ ਵੇਰਕਾ ਵੱਲ ਨੂੰ ਆ ਰਹੀ ਕਾਰ ਬਲੈਨੋ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਨੇ ਬਲੈਨੋ ਗੱਡੀ ਯਕਦਮ ਸਬਜ਼ੀ ਮੰਡੀ ਵੱਲ ਨੂੰ ਮੋੜਣ ਲੱਗਾ ਤਾਂ ਪੁਲਿਸ ਪਾਰਟੀ ਵੱਲੋਂ ਬੜੀ ਮੁਸ਼ਤੈਦੀ ਨਾਲ ਗੱਡੀ ਨੂੰ ਰੋਕ ਕੇ ਕਾਰ ਚਾਲਕ ਜੋਬਨਜੀਤ ਸਿੰਘ ਉਰਫ ਜੋਬਨ ਅਤੇ ਇਸਦੇ ਨਾਲ ਸੀਟ ਤੇ ਬੈਠੇ ਸਾਥੀ ਗੁਰਇਕਬਾਲ ਸਿੰਘ ਉਰਫ ਗਗਨ ਨੂੰ ਕਾਰ ਬਲੈਨੋ ਸਮੇਤ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਇੰਕਸ਼ਾਫ ਕੀਤਾ ਕਿ ਇਹ ਕਾਰ ਬਲੈਨੋ, ਲੁਧਿਆਣਾ ਤੋਂ ਚੋਰੀ ਕੀਤੀ ਹੈ। ਤਫ਼ਤੀਸ਼ ਜਾਰੀ ਹੈ।"
ਇਸ ਦੌਰਾਨ ਦੋਸ਼ੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਬਲਵਿੰਦਰ ਸਿੰਘ ਵਾਸੀ ਕੱਥੂਨੰਗਲ ਅੰਮ੍ਰਿਤਸਰ ਦਿਹਾਤੀ ਤੇ ਗੁਰਇਕਬਾਲ ਸਿੰਘ ਉਰਫ ਗਗਨ ਪੁੱਤਰ ਜਤਿੰਦਰਪਾਲ ਸਿੰਘ ਵਾਸੀ ਕੱਥੂਨੰਗਲ ਅੰਮ੍ਰਿਤਸਰ ਦਿਹਾਤੀ ਵਜੋ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਮਕਬੂਲਪੁਰਾ ਵਿੱਚ ਮੁਕੱਦਮਾ ਨੰਬਰ 382 ਮਿਤੀ 13.11.2022 ਜੁਰਮ 379,411 ਤਹਿਤ ਦਰਜ ਕੀਤਾ ਗਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।