ਪੜਚੋਲ ਕਰੋ

ਅੰਮ੍ਰਿਤਸਰ ‘ਚ 2 ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਅਸਲ੍ਹਾ ਬਰਾਮਦ, ਪਾਕਿਸਤਾਨ ਤੋਂ ਆਈ ਸੀ ਖੇਪ

ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ। ਜਦੋਂ ਮੁਲਜ਼ਮ ਤੋਂ ਬਰਾਮਦ ਮੋਬਾਈਲ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ ਹੈ।

Punjab Police: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ।

ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦਾ ਇਸ ਪਿੱਛੇ ਹੱਥ ਹੈ।

ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ। ਜਦੋਂ ਮੁਲਜ਼ਮ ਤੋਂ ਬਰਾਮਦ ਮੋਬਾਈਲ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ ਹੈ। ਇਸ ਨੂਰ ਨੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਭੇਜੀ ਸੀ।

ਕੀ ਕੁਝ ਹੋਇਆ ਬਰਾਮਦ

ਤਿੰਨ ਗਲੌਕ 9mm ਪਿਸਤੌਲ

ਚਾਰ Px5 ਪਿਸਤੌਲ

ਇੱਕ .30 ਬੋਰ ਪਿਸਤੌਲ

ਇਸ ਸਬੰਧ ਵਿੱਚ, SSOC ਥਾਣਾ, ਅੰਮ੍ਰਿਤਸਰ ਵਿੱਚ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ  ਪੁੱਛਗਿੱਛ ਜਾਰੀ ਹੈ, ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget