Amritsar News: ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ।  ਇਹ ਐਲਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।


ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ, ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਨਗਰ ਨਿਗਮ ਅੰਮ੍ਰਿਤਸਰ ਵਿਖੇ 20,000 ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ 'ਤੇ ਲਗਭਗ 3.19 ਕਰੋੜ ਰੁਪਏ ਦੀ ਲਾਗਤ ਆਵੇਗੀ।  ਇਹ ਕਦਮ ਪਸ਼ੂ ਭਲਾਈ ਅਤੇ ਜਨਤਕ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।


ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਕੁੱਤਿਆਂ ਦੀ ਨਸਬੰਦੀ ਕਰਨ ਦੀ ਇਸ ਪਹਿਲ ਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।


 ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਨਸਬੰਦੀ ਪ੍ਰੋਜੈਕਟ ਦਾ ਉਦੇਸ਼ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ।  ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਵਿਜ਼ਨ ਦੇ ਅਨੁਸਾਰ ਹੈ।


ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ


ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਦਾ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਵਿੱਚ ਨਿਵੇਸ਼ ਕਰਨ ਦਾ ਫੈਸਲਾ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।  ਇਸ ਪਹਿਲਕਦਮੀ ਦਾ ਖੇਤਰ ਵਿੱਚ ਮਨੁੱਖਾਂ ਅਤੇ ਜਾਨਵਰਾਂ ਦੋਵਾਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।