Amritsar News: ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਅੱਤਲ ਕੀਤੇ ਗਏ 51 ਮੁਲਾਜ਼ਮਾਂ ਵਿੱਚੋਂ 23 ਮੁਲਾਜ਼ਮਾਂ ਦੀਆਂ ਸੇਵਾਵਾਂ ਬਹਾਲ ਹੋ ਗਈਆਂ ਹਨ। ਇਹ ਮੁਲਾਜ਼ਮ ਲਗਪਗ ਇੱਕ ਕਰੋੜ ਦੇ ਘਪਲੇ ਦੇ ਦੋਸ਼ ਹੇਠ ਮੁਅੱਤਲ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚੋਂ 23 ਜਣਿਆਂ ਦੀਆਂ ਸੇਵਾਵਾਂ ਬਹਾਲ ਕਰਨ ਦੀ ਪੁਸ਼ਟੀ ਕੀਤੀ ਹੈ।
ਦੱਸ ਦਈਏ ਕਿ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਬਣੀ ਇੱਕ ਜਾਂਚ ਕਮੇਟੀ ਵੱਲੋਂ ਇਸ ਮਾਮਲੇ ਦੀ ਮੁੜ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਅੰਤ੍ਰਿੰਗ ਕਮੇਟੀ ਨੂੰ ਸੌਂਪੀ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਰਿਪੋਰਟ ਦੇ ਆਧਾਰ ’ਤੇ ਇੰਸਪੈਕਟਰ ਵਜੋਂ ਤਾਇਨਾਤ 23 ਮੁਲਾਜ਼ਮ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।
ਇਸ ਸਬੰਧ ਵਿਚ ਗੱਲ ਕਰਦਿਆਂ ਗਰੇਵਾਲ ਨੇ ਆਖਿਆ ਕਿ ਜਾਂਚ ਕਮੇਟੀ ਨੇ ਇਸ ਮਾਮਲੇ ਵਿਚ ਮੁੱਅਤਲ ਕੀਤੇ ਗਏ ਕਰਮਚਾਰੀਆਂ ਦਾ ਪੱਖ ਸੁਣਿਆ ਹੈ ਤੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਸਪੈਕਟਰਾਂ ਨੇ ਆਪਣੀ ਡਿਊਟੀ ਨਿਭਾਉਣ ’ਚ ਕੁਝ ਲਾਪ੍ਰਵਾਹੀ ਵਰਤੀ ਸੀ ਪਰ ਉਹ ਸਿੱਧੇ ਤੌਰ ’ਤੇ ਇਸ ਘਪਲੇ ਵਿੱਚ ਸ਼ਾਮਲ ਨਹੀਂ ਪਾਏ ਗਏ। ਇਸ ਲਈ ਚਿਤਾਵਨੀ ਦੇ ਕੇ ਦੀਆਂ ਸੇਵਾਵਾਂ ਮੁੜ ਬਹਾਲ ਕੀਤੀਆਂ ਹਨ, ਪਰ ਇਸ ਲਾਪ੍ਰਵਾਹੀ ਦੀ ਸਜ਼ਾ ਵਜੋਂ ਉਨ੍ਹਾਂ ਦੀ ਇੱਕ ਇੰਕਰੀਮੈਂਟ ਰੋਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਸਾਰੇ ਮੁਲਾਜ਼ਮ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ