Amritsar News : ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਦੀ ਮਾਰ ਹੇਠ ਆਏ ਜਿਲਾ ਅੰਮ੍ਰਿਤਸਰ ਦੇ ਪਿੰਡ ਸ਼ੇਰੋ ਬਾਘਾ, ਜੋ ਕਿ ਦਰਿਆ ਦੇ ਨਾਲ ਹੇਠਲੇ ਪਾਸੇ ਪੈਂਦਾ ਹੈ, ਵਿਖੇ ਰਹਿੰਦੇ 26 ਵਿਅਕਤੀਆਂ ਅਤੇ 30 ਪਾਲਤੂ ਜਾਨਵਰਾਂ ਬਾਰੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿੰਨਾ ਨੇ ਸਾਰੇ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ਉਤੇ ਤਬਦੀਲ ਕਰਨ ਦੀ ਹਦਾਇਤ ਕੀਤੀ, ਜਿਸ ਦੇ ਚੱਲਦੇ ਅੱਜ ਬਾਬਾ ਬਕਾਲਾ ਸਾਹਿਬ ਤਹਿਸੀਲ ਪ੍ਸਾਸ਼ਨ ਨੇ ਪੁਲਿਸ ਅਤੇ ਡੇਰਾ ਬਿਆਸ ਦੀ ਸਹਾਇਤਾ ਨਾਲ ਸਾਰੇ ਪਿੰਡ ਵਾਸੀਆਂ ਤੇ ਪਾਲਤੂ ਜਾਨਵਰਾਂ ਨੂੰ ਸੁਰੱਖਿਅਤ ਸਥਾਨਾਂ ਉਤੇ ਪਹੁੰਚਾਇਆ।

 

ਐਸਡੀਐਮ ਸ੍ਰੀਮਤੀ ਅਲਕਾ ਕਾਲੀਆ ਨੇ ਦੱਸਿਆ ਕਿ ਬੀਤੀ ਰਾਤ ਤੋਂ ਪੈਦਾ ਹੋਈ ਸਥਿਤੀ ਕਾਰਨ ਪਿੰਡ ਵਾਸੀਆਂ ਨੂੰ ਸੁਚੇਤ ਕਰ ਦਿੱਤਾ ਗਿਆ ਸੀ ਅਤੇ ਅੱਜ ਦੁਪਿਹਰ ਸਾਰੇ ਪਿੰਡ ਵਾਸੀਆਂ ਜੋ ਕਿ ਚਾਰ ਪਰਿਵਾਰਾਂ ਦੇ ਮੈਂਬਰ ਹਨ, ਨੂੰ ਡਿਪਟੀ ਕਮਿਸ਼ਨਰ ਸਾਹਿਬ ਅਮਿਤ ਤਲਵਾੜ ਦੀ ਯੋਗ ਅਗਵਾਈ ਹੇਠਾਂ ਸਾਡੇ ਤਹਿਸੀਲਦਾਰ ਸੁਖਦੇਵ ਬਾਂਗਰ, ਨਾਇਬ ਤਹਿਸੀਲਦਾਰ ਪਵਨ, ਡੀਐਸਪੀ ਬਾਬਾ ਬਕਾਲਾ ਸਾਹਿਬ, ਏਐਸਆਈ ਸੁਖਵਿੰਦਰ ਸਿੰਘ ਨੇ ਸਾਰੇ ਵਸਨੀਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਸਥਾਨ ਉਤੇ ਲਿਆਂਦਾ ਗਿਆ। 

 

ਜਿੱਥੇ ਉਨ੍ਹਾਂ ਨੂੰ ਰਾਹਤ ਕੈਂਪ ਵਿੱਚ ਰਹਿਣ ਦੀ ਤਜਵੀਜ਼ ਵੀ ਦਿੱਤੀ ਪਰ ਉਹ ਆਪਣੇ ਨੇੜੇ ਰਹਿੰਦੇ ਰਿਸ਼ਤੇਦਾਰਾਂ ਕੋਲ ਜਾਣ ਲਈ ਰਾਜੀ ਹੋਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਿੰਡ ਦੇ ਗੁਰੂ ਘਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਮਰਯਾਦਾ ਸਹਿਤ ਸੁਰੱਖਿਅਤ ਸਥਾਨ ਉਤੇ ਸੁਸ਼ੋਬਿਤ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ। ਉਨ੍ਹਾਂ ਇਸ ਮੌਕੇ ਕਾਨੂੰਗੋ ਸੁਖਦੇਵ ਸਿੰਘ ਅਤੇ ਪਟਵਾਰੀ ਰਵਿੰਦਰ ਸਿੰਘ ਵੱਲੋਂ ਨਿਭਾਈ ਭੂਮਿਕਾ ਦਾ ਵਿਸੇਸ਼ ਤੌਰ ਉੱਤੇ ਜਿਕਰ ਕੀਤਾ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ