ਸਰਹੱਦੀ ਜ਼ਿਲ੍ਹੇ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼, ਕਈ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, ਵਿਦੇਸ਼ਾਂ 'ਚ ਜੁੜੇ ਤਾਰ, ਜਾਣੋ ਕੀ ਕਰਨੀ ਸੀ ਵਾਰਦਾਤ ?
ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਦੋਸ਼ੀ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਦੋਸ਼ੀ ਇੱਕ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਜੁੜੇ ਹੋਏ ਸਨ ਤੇ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ।
Punjab News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦ ਤੇ ਅੰਤਰਰਾਸ਼ਟਰੀ ਗੈਂਗ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਤੇ ਯੂਕੇ ਸਥਿਤ ਇੱਕ ਗੈਂਗ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੈਂਗਸਟਰ ਧਰਮਪ੍ਰੀਤ ਸਿੰਘ ਉਰਫ਼ ਧਰਮ ਸੰਧੂ ਤੇ ਜੱਸਾ ਪੱਟੀ ਦੇ ਨੈੱਟਵਰਕ ਨਾਲ ਜੁੜੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਵਿਜੇ ਮਸੀਹ, ਅਗਰੇਜ਼ ਸਿੰਘ ਤੇ ਇਕਬਾਲ ਸਿੰਘ ਵਜੋਂ ਹੋਈ ਹੈ।
In a major breakthrough against terror networks, Amritsar Rural Police arrests three associates (Vijay Masih, Agrej Singh & Iqbal Singh, all residents of #TarnTaran) linked to UK-based gangsters Dharmpreet Singh @ Dharma Sandhu and Jassa Patti of Tarn Taran.
— DGP Punjab Police (@DGPPunjabPolice) May 5, 2025
Recovery: 3 Glock… pic.twitter.com/eyVsgYpf2W
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਦੋਸ਼ੀ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਦੋਸ਼ੀ ਇੱਕ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਜੁੜੇ ਹੋਏ ਸਨ ਤੇ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। ਮੁਲਜ਼ਮਾਂ ਤੋਂ ਚਾਰ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਜਿਸਦੀ ਫੋਰੈਂਸਿਕ ਜਾਂਚ ਚੱਲ ਰਹੀ ਹੈ।
ਮੁਲਜ਼ਮਾਂ ਤੋਂ ਬਰਾਮਦ ਹੋਏ ਹਥਿਆਰ
3 ਗਲੌਕ ਪਿਸਤੌਲ
3 ਬੇਰੇਟਾ 30 ਬੋਰ ਪਿਸਤੌਲ
20 ਜ਼ਿੰਦਾ ਕਾਰਤੂਸ (9mm)
20 ਜ਼ਿੰਦਾ ਕਾਰਤੂਸ (30 ਬੋਰ)
1 ਐਕਟਿਵਾ ਸਕੂਟਰ
ਇਸ ਸਬੰਧ ਵਿੱਚ, ਲੋਪੋਕੇ ਪੁਲਿਸ ਸਟੇਸ਼ਨ ਵਿੱਚ ਇੱਕ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਵਿੱਚ ਇਸ ਅੰਤਰਰਾਸ਼ਟਰੀ ਨੈੱਟਵਰਕ ਦੇ ਹੋਰ ਲਿੰਕ ਸਾਹਮਣੇ ਆਉਣਗੇ। ਪੁਲਿਸ ਨੇ ਇਸਨੂੰ ਅੱਤਵਾਦ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਰਣਨੀਤਕ ਸਫਲਤਾ ਦੱਸਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















