Amritsar News:  ਤਰਨਤਾਰਨ 'ਚ ਪੈਟਰੋਲ ਪੰਪ 'ਤੇ ਬੰਦੂਕ ਦੀ ਨੋਕ 'ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ 3 ਲੁਟੇਰਿਆਂ ਨੇ ਸਰਵਿੰਦ ਰੋਡ ਪੈਟਰੋਲ ਪੰਪ 'ਤੇ ਕੰਮ ਕਰਦੇ ਨੌਜਵਾਨ ਤੋਂ 10 ਹਜ਼ਾਰ ਰੁਪਏ ਲੁੱਟ ਲਏ। ਪਹਿਲਾਂ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਪੈਟਰੋਲ ਪੰਪ ਤੋਂ ਬਾਈਕ 'ਵਿੱਚ ਤੇਲ ਭਰਾਇਆ। ਬਾਅਦ 'ਚ ਨੌਜਵਾਨ ਨੇ ਪਿਸਤੌਲ ਦੀ ਨੋਕ 'ਤੇ 10 ਹਜ਼ਾਰ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।


ਜਾਂਚ ਵਿੱਚ ਜੁਟੀ ਪੁਲਿਸ


ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਦੂਜੇ ਪਾਸੇ ਪੈਟਰੋਲ ਪੰਪ ਮਾਲਕ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।