ਪੜਚੋਲ ਕਰੋ
Advertisement
ਮਹਾਰਾਸ਼ਟਰ ’ਚ ਸਿੱਖ ਨੌਜਵਾਨਾਂ ਦੀ ਕੁੱਟਮਾਰ ਮਾਨਵਤਾ ਦੇ ਨਾਂ ’ਤੇ ਧੱਬਾ : ਐਡਵੋਕੇਟ ਧਾਮੀ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜਵਾਨ ਸਿੱਖਾਂ ਦੀ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।
ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement