Amritsar News: ਮਲੇਸ਼ੀਆ, ਸਿੰਗਾਪੁਰ ਤੇ ਬੈਂਕਾਕ ਸਣੇ ਕਈ ਥਾਵਾਂ ਤੋਂ ਪੁੱਜੇ 30 ਟਨ ਫੁੱਲ, ਸ੍ਰੀ ਹਰਿਮੰਦਰ ਸਾਹਿਬ ਦੀ ਕੀਤੀ ਇੰਝ ਸਜਾਵਟ
Amritsar News: ਸ਼੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।
Amritsar News: ਸ਼੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਸਜਾਵਟ ਲਈ ਦੇਸ਼-ਵਿਦੇਸ਼ ਤੋਂ ਵੱਖ-ਵੱਖ ਕਿਸਮਾਂ ਦੇ 30 ਟਨ ਫੁੱਲਾਂ ਮੰਗਵਾਏ ਗਏ ਹਨ। ਸਜਾਵਟ ਕਰਨ ਲਈ ਕੱਲਕਤਾ ਤੇ ਦਿੱਲੀ ਤੋਂ ਕਾਰੀਗਰਾਂ ਵੱਲੋਂ ਸੇਵਾ ਕੀਤੀ ਜਾ ਰਹੀ ਹੈ।
ਮੁੰਬਈ ਤੋਂ ਆਏ ਸਿੱਖ ਸ਼ਰਧਾਲੂ ਇਕਬਾਲ ਸਿੰਘ ਨੇ ਦੱਸਿਆ ਕਿ ਮੁੰਬਈ ਦੀ ਸੰਗਤ ਵੱਲੋਂ ਬੀਤੇ ਕਈ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਨਾਲ ਸਜਾਵਟ ਕਰਨ ਦੀ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਜਾਵਟ ਲਈ ਮਲੇਸ਼ੀਆ, ਸਿੰਗਾਪੁਰ, ਬੈਂਕਾਕ ਤੋਂ ਇਲਾਵਾ ਕੋਲਕਾਤਾ, ਪੁਣੇ, ਬੰਗਲੁਰੂ ਸਮੇਤ ਵੱਖ-ਵੱਖ ਜਗ੍ਹਾ ਤੋਂ ਆਰਚਿਡ, ਗੁਲਾਬ, ਕਾਰਨਿਸ਼ਾਨ, ਗੇਂਦਾ, ਲੀਲੀਅਮ, ਸੁਲਸ਼ੀਰੀ ਆਦਿ ਸਮੇਤ 25 ਤੋਂ ਵਧੇਰੇ ਕਿਸਮ ਦੇ 30 ਟਨ ਫ਼ੁੱਲ ਮੰਗਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਫ਼ੁਲ ਵਿਦੇਸ਼ ਤੋਂ ਹਵਾਈ ਜਹਾਜ਼ ਰਾਹੀਂ ਅਤੇ ਉਸ ਤੋਂ ਅੱਗੇ ਕੋਲਡ ਸਟੋਰ ਵਾਲੀਆਂ ਗੱਡੀਆਂ ਰਾਹੀਂ ਇੱਥੇ ਪਹੁੰਚੇ ਹਨ, ਜੋ ਕਈ ਦਿਨਾਂ ਤੱਕ ਮੁਰਝਾਉਂਦੇ ਨਹੀਂ। ਉਨ੍ਹਾਂ ਦੱਸਿਆ ਕਿ ਸਜਾਵਟ ਦੇ ਕੰਮ 'ਚ ਕਲਕੱਤਾ ਤੇ ਦਿੱਲੀ ਤੋਂ 100 ਦੇ ਕਰੀਬ ਕਾਰੀਗਰ ਲਗਾਏ ਗਏ ਹਨ।
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਤੇ ਅੱਜ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਣਗੇ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਤੇ ਇਨ੍ਹਾਂ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸੰਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।