ਜੇਲ੍ਹ ਮੰਤਰੀ ਦੀ ਦਾਅਵਾ, ਪੰਜਾਬ ਦੀਆਂ ਜੇਲਾਂ ਵਿੱਚੋਂ 6 ਮਹੀਨਿਆਂ 'ਚ 3600 ਫੋਨ ਬਰਾਮਦ ਕੀਤੇ
ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ।
ਅੰਮ੍ਰਿਤਸਰ: ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਜੇਲ ਮੰਤਰੀ ਬਣਨ ਦੇ 6 ਮਹੀਨਿਆਂ ਦੌਰਾਨ ਜੇਲ੍ਹ ਸੁਧਾਰ ਲਈ ਕੀਤੇ ਗਏ ਯਤਨਾਂ ਸਦਕਾ ਹੁਣ ਤੱਕ 3600 ਦੇ ਕਰੀਬ ਮੋਬਾਈਲ ਫੋਨ ਜੇਲ੍ਹਾਂ ਵਿੱਚੋਂ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਜ ਹੀ ਅੰਮਿ੍ਤਸਰ ਜੇਲ੍ਹ ਵਿੱਚ ਕੰਧ ਤੋਂ ਪਾਰ ਸੁੱਟੇ ਗਏ ਲਿਫਾਫੇ ਵਿਖਾਉਂਦੇ ਦੱਸਿਆ ਕਿ ਇਸ ਤਰ੍ਹਾਂ ਜੇਲ੍ਹ ਵਿੱਚ ਮੋਬਾਈਲ ਅਤੇ ਨਸ਼ਾ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਛੇਤੀ ਹੀ ਜੇਲਾਂ ਵਿੱਚ ਆਰ ਐਫ ਤਕਨਾਲੋਜੀ, ਜੋ ਕਿ ਮੋਬਾਈਲ ਨੈਟਵਰਕ ਜਾਮ ਕਰਨ ਵਾਲੀ ਦੁਨੀਆਂ ਦੀ ਅਤਿ ਆਧੁਨਿਕ ਤਕਨੀਕ ਹੈ, ਦੀ ਵਰਤੋਂ ਕਰਨ ਜਾ ਰਹੇ ਹਾਂ, ਜਿਸ ਨਾਲ ਜੇਲ੍ਹ ਵਿੱਚੋਂ ਮੋਬਾਈਲ ਦੀ ਵਰਤੋਂ ਪੂਰਨ ਰੂਪ ਵਿੱਚ ਬੰਦ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਤਕਨੀਕ ਵਰਤਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਜੇਲ੍ਹ ਵਿਚ ਬਾਡੀ ਸਕੈਨਰ ਨਾਲ ਕੈਦੀਆਂ ਦੀ ਤਲਾਸ਼ੀ ਸ਼ੁਰੂ ਹੋ ਜਾਵੇਗੀ ਅਤੇ ਅਤਿ ਸੁਰੱਖਿਅਤ ਸੈਲ ਜਿੱਥੇ ਗੈਂਗਸਟਰ ਕੈਦ ਹਨ, ਦੇ ਹਿੱਸੇ ਉਪਰ ਲੋਹੇ ਦੀ ਜਾਅਲੀ ਲਗਾਈ ਜਾਵੇਗੀ, ਤਾਂ ਜੋ ਕੋਈ ਮੋਬਾਈਲ ਜਾਂ ਹੋਰ ਸਮਾਨ ਬਾਹਰੋਂ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੈਂਗਸਟਰਾਂ ਦੀ ਰੋਜ਼ਾਨਾ ਦੋ ਵਾਰ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਲੈਣ ਵਾਲੀ ਟੀਮ ਨੂੰ ਵੀ ਲਗਾਤਾਰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਪੰਜਾਬ ਦੀ ਇੱਛਾ ਅਨੁਸਾਰ ਨਿਕਟ ਭਵਿਖ ਵਿੱਚ ਪੰਜਾਬ ਦੀਆਂ ਜੇਲ੍ਹਾਂ ਮੋਬਾਈਲ ਅਤੇ ਨਸ਼ਾ ਮੁੱਕਤ ਹੋਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :