Operation blue star: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 'ਅਖੰਡ ਪਾਠ' ਦੇ ਭੋਗ ਪਾਏ ਗਏ। ਪਿਛਲੇ ਦੋ ਦਿਨਾਂ ਤੋਂ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ, ਜਦੋਂ ਕਿ ਕੁਝ ਨੇ ਸ਼ਾਂਤੀਪੂਰਵਕ ਖ਼ਾਲਿਸਤਾਨ ਦੀ ਮੰਗ ਕਰਦੇ ਪੋਸਟਰ ਫੜੇ ਹੋਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਚਿੱਟਾ ਕੁੜਤਾ-ਪਜਾਮਾ ਅਤੇ ਕਾਲੀ ਦਸਤਾਰ ਬੰਨ੍ਹ ਕੇ ਸ੍ਰੀ ਅਕਾਲ ਤਖ਼ਤ ਸਾਹਿਬ  ਪਹੁੰਚੇ ਹੋਏ ਹਨ।


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਵੀ ਦੇਣਗੇ। ਜ਼ਿਕਰ ਕਰ ਦਈਏ ਕਿ ਜਥੇਦਾਰ ਵੱਲੋਂ ਪਹਿਲਾਂ ਹੀ ਨਾਅਰੇਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਜੇ ਸੁਰੱਖਿਆ ਦੇ ਪੱਖ ਤੋਂ ਗੱਲ ਕੀਤੀ ਜਾਵੇ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਹੱਥਾਂ ਵਿੱਚ ਪੋਸਟਰ ਫੜ ਕੇ 1984 ਦੇ ਬਲੂ ਸਟਾਰ ਆਪ੍ਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਮੁੱਖ ਪ੍ਰੋਗਰਾਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 250 ਤੋਂ ਵੱਧ ਪੁਲਿਸ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ 1500 ਤੋਂ ਵੱਧ ਅਧਿਕਾਰੀ 'ਤੇ ਕਰਮਚਾਰੀ ਵੀ ਤੈਨਾਤ ਹਨ। ਇਸ ਨੂੰ ਲੈ ਕੇ  ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਨੋਟਿਸ ਜਾਰੀ ਕਰਕੇ 6 ਜੂਨ ਨੂੰ ਆਪਣੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।