ਅੰਮ੍ਰਿਤਸਰ 'ਚ 4 ਹਥਿਆਰ ਤਸਕਰ ਗ੍ਰਿਫ਼ਤਾਰ, 8 ਪਿਸਤੌਲ ਤੇ ਮੈਗਜ਼ੀਨ ਬਰਾਮਦ, ਸਰਹੱਦ ਪਾਰੋਂ ਮੰਗਵਾਈ ਖੇਪ, ਕਰਨੀ ਸੀ ਵੱਡੀ ਵਾਰਦਾਤ !
ਸਰਹੱਦ ਪਾਰ ਤੋਂ ਡਰੋਨ ਰਾਹੀਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਨੇ ਪੂਰੀ ਰਣਨੀਤੀ ਤਿਆਰ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਂਟੀ-ਡਰੋਨ ਤਕਨਾਲੋਜੀ ਖਰੀਦੀ ਜਾਵੇਗੀ।
ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਪੁਲਿਸ ਅਤੇ ਬੀਐਸਐਫ ਨੇ ਸਰਹੱਦ ਪਾਰੋਂ ਕੰਮ ਕਰ ਰਹੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 8 ਪਿਸਤੌਲ (5 .30 ਕੈਲੀਬਰ ਅਤੇ 3 9 ਐਮਐਮ ਕੈਲੀਬਰ) ਅਤੇ ਮੈਗਜ਼ੀਨ ਜ਼ਬਤ ਕੀਤੇ ਗਏ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Acting on specific intelligence inputs, Amritsar Rural Police, in two separate operations, including a joint operation with Border Security Force (BSF Punjab) seized 8 illegal weapons from 4 accused involved in trans-border arms trafficking.
— DGP Punjab Police (@DGPPunjabPolice) July 23, 2025
Recovery: 8 pistols (5 of .30 caliber… pic.twitter.com/2sbnkGZV0m
ਪੁਲਿਸ ਅਨੁਸਾਰ, ਸਾਰੇ ਦੋਸ਼ੀ ਅੰਮ੍ਰਿਤਸਰ ਅਤੇ ਤਰਨਤਾਰਨ ਇਲਾਕੇ ਦੇ ਵਸਨੀਕ ਹਨ। ਇਨ੍ਹਾਂ ਵਿੱਚ ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸ ਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਜ਼ਿਕਰ ਕਰ ਦਈਏ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਨੇ ਪੂਰੀ ਰਣਨੀਤੀ ਤਿਆਰ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਂਟੀ-ਡਰੋਨ ਤਕਨਾਲੋਜੀ ਖਰੀਦੀ ਜਾਵੇਗੀ। ਇਸ ਲਈ ਕੰਪਨੀਆਂ ਤੋਂ ਪਰਖ ਲਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਅਕਤੂਬਰ ਤੱਕ ਇਹ ਸਿਸਟਮ ਪੰਜਾਬ ਪੁਲਿਸ ਕੋਲ ਆ ਜਾਵੇਗਾ।
ਇਸ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੀ ਖੇਪ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਦੂਜੇ ਪਾਸੇ, ਸਰਕਾਰ ਨਸ਼ਿਆਂ ਵਿਰੁੱਧ ਜੰਗ ਚਲਾ ਰਹੀ ਹੈ। ਇਸ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।






















