ਨੌਜਵਾਨਾਂ ਨੂੰ “ਸਮਰੱਥ” ਸਕੀਮ ਤਹਿਤ 45 ਦਿਨਾਂ ਦੀ ਟ੍ਰੇਨਿੰਗ ਸ਼ੁਰੂ
ਸਿਖਿਆਰਥੀਆਂ ਨੂੰ ਭਾਰਤ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜ਼ਨਾ , ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜ਼ਨਾ ਅਤੇ ਹੱਥ ਕਰਘਾ ਸਮਾਂ-ਵਰਧਨ ਆਦਿ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ।
ਅੰਮ੍ਰਿਤਸਰ: ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਦੇ ਬੁਨਕਰ ਸੇਵਾ ਕੇਂਦਰ ਪਾਨੀਪਤ ਵਲੋਂ “ਸਮਰੱਥ” ਸਕੀਮ ਤਹਿਤ ਨੌਜਵਾਨਾਂ ਨੂੰ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।
ਇਹ ਟ੍ਰੇਨਿੰਗ ਮਾਸਟਰ ਟ੍ਰੇਨਰ ਹਰਸ਼ਰਨ ਸਿੰਘ ਵਲੋਂ ਨੇੜੇ ਚੋਧਰੀ ਫਾਰਮ ਢੱਪਈ ਰੋਡ ਵਿਖੇ ਕਾਰਵਾਈ ਜਾ ਰਹੀ ਹੈ। ਇਸ ਟ੍ਰੇਨਿੰਗ ਦਾ ਜਾਇਜਾ ਲੈਣ ਲਈ ਸੰਜੇ ਗੁਪਤਾ ਡਿਪਟੀ ਡਾਇਰੈਕਟਰ, ਰੋਹਿਤ ਮਹਿੰਦਰੂ ਫੰਕਸ਼ਨਲ ਮੈਨੇਜ਼ਰ ਅਤੇ ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਵਲੋਂ ਨਿਰੀਖਣ ਕੀਤਾ ਗਿਆ ਅਤੇ ਸਿਖਿਆਰਥੀਆਂ ਨੂੰ ਭਾਰਤ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜ਼ਨਾ , ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜ਼ਨਾ ਅਤੇ ਹੱਥ ਕਰਘਾ ਸਮਾਂ-ਵਰਧਨ ਆਦਿ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ।
ਭਾਰਤ ਸਰਕਾਰ ਵਲੋਂ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਉਪਰੰਤ 300/- ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਵਜ਼ੀਫਾ ਵੀ ਦਿਤਾ ਜਾਵੇਗਾ । ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਵਲੋਂ ਨਵੇਂ ਡਿਜ਼ਾਇਨਾਂ ਦੇ ਸ਼ਾਲ, ਸਟਾਲ, ਡੋਰਮੈਟ ਆਦਿ ਤਿਆਰ ਕੀਤੇ ਜਾ ਰਹੇ ਹਨ ।
ਮਾਨਵਪ੍ਰੀਤ ਸਿੰਘ ਜਰਨਲ ਮੈਨੇਜ਼ਰ ਜਿਲਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਸਿਖਿਆਰਥੀਆਂ ਨੂੰ ਉਕਤ ਟ੍ਰੇਨਿੰਗ ਕਰਨ ਉਪਰੰਤ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਨੇ 7 ਮਹੀਨਿਆਂ 'ਚ ਦਿੱਤੀਆਂ 25000 ਸਰਕਾਰੀ ਨੌਕਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੀਤਾ।
ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ ਘੱਟ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਧਾਲੀਵਾਲ ਨੇ ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਕਿਹਾ ਕਿ ਉਹ ਇਸ ਵਿਭਾਗ ਵਿੱਚ ਪੂਰੀ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ 12560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨਵਯੁਵਕਾਂ ਨੂੰ ਕਿਹਾ ਕਿ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰੋ ਅਤੇ ਵਧੀਆ ਸੇਵਾਵਾਂ ਦਿਓ ਤਾਂ ਜੋ ਪੰਜਾਬ ਨੂੰ ਖੂਬਸੂਰਤ ਪੰਜਾਬ ਬਣਾ ਸਕੀਏ।