Amritsar News : ਅੰਮ੍ਰਿਤਸਰ 'ਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ 2 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇੰਨਾ ਹੀ ਨਹੀਂ ਕਸਟਮ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਕੋਲੋਂ 57 ਆਈਫੋਨ ਵੀ ਬਰਾਮਦ ਕੀਤੇ ਹਨ, ਜੋ ਉਹ ਆਪਣੇ ਨਾਲ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਲੈ ਕੇ ਆਏ ਸਨ।


 

ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਵਿੱਚ ਚੈਕਿੰਗ ਦੌਰਾਨ ਕਸਟਮ ਵਿਭਾਗ ਨੂੰ ਦੋ ਨੌਜਵਾਨਾਂ ’ਤੇ ਸ਼ੱਕ ਹੋਇਆ। ਜਦੋਂ ਉਨ੍ਹਾਂ ਦੇ ਬੈਗ ਖੋਲ੍ਹੇ ਗਏ ਤਾਂ ਉਨ੍ਹਾਂ 'ਚ ਵੱਡੀ ਗਿਣਤੀ ‘ਚ ਆਈ-ਫੋਨ ਪਾਏ ਗਏ। ਇੰਨਾ ਹੀ ਨਹੀਂ ਨੌਜਵਾਨਾਂ ਨੇ ਆਪਣੇ ਗਲੇ ਵਿਚ ਸੋਨੇ ਦੀਆਂ ਮੋਟੀਆਂ ਚੇਨਾਂ ਅਤੇ ਮੁੰਦਰੀਆਂ ਪਾਈਆਂ ਹੋਈਆਂ ਸਨ, ਜੋ ਕਿ ਕੱਚੇ ਸੋਨੇ ਦੀਆਂ ਸਨ। ਕਸਟਮ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

 

ਕਸਟਮ ਵਿਭਾਗ ਨੇ ਨੌਜਵਾਨ ਦੇ ਬੈਗ 'ਚੋਂ 17 ਆਈਫੋਨ 14 ਪ੍ਰੋ, 11 ਆਈਫੋਨ ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਜ਼ਬਤ ਕੀਤਾ ਹੈ। ਇਸ ਦੇ ਨਾਲ ਹੀ ਕਸਟਮ ਨੇ ਦੂਜੇ ਨੌਜਵਾਨ ਦੇ ਬੈਗ ਵਿੱਚੋਂ 18 ਆਈਫੋਨ 14 ਪ੍ਰੋ, 11 ਆਈਫੋਨ 13 ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਬਰਾਮਦ ਕੀਤਾ ਹੈ। ਇਸ ਪੂਰੇ ਸਾਮਾਨ ਦੀ ਕੀਮਤ 94.83 ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ।


 



ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਤਸਕਰਾਂ ਨੇ ਦੱਸਿਆ ਕਿ ਉਹ ਇਹ ਫੋਨ ਵੇਚਣ ਲਈ ਆਏ ਸਨ। ਦੁਬਈ 'ਚ ਆਈਫੋਨ ਪ੍ਰੋ ਮਾਡਲ ਦੀ ਕੀਮਤ 'ਚ ਕਰੀਬ 15-20 ਹਜ਼ਾਰ ਦਾ ਫਰਕ ਹੈ। ਉਸ ਤੋਂ ਬਾਅਦ ਹੀ ਇਹ ਦੋਵੇਂ ਨੌਜਵਾਨ ਦੁਬਈ ਤੋਂ ਫੋਨ ਲਿਆ ਕੇ ਭਾਰਤ ਵਿੱਚ ਵੇਚ ਕੇ ਮੋਟੀ ਕਮਾਈ ਕਰਨਾ ਚਾਹੁੰਦੇ ਸਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ