Punjab Police:  ਮਸ਼ਹੂਰ ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਿਸ 'ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ  ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਸ ਨੇ ਗੱਤਕਾ ਖੇਡ ਦਾ ਪ੍ਰਦਰਸ਼ਨ ਕੀਤਾ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕਿਆ ਹੈ।


ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਗੁਪਤ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।


ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਰਹਿ ਚੁੱਕੇ ਹਨ ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ 'ਚ ਕਾਫੀ ਮਸ਼ਹੂਰ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।


ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹੋਈਆਂ ਡਲਿਵਰੀਆਂ ਦੇ ਵੇਰਵੇ ਵੀ ਮੰਗੇ ਜਾ ਰਹੇ ਹਨ। ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।