Amritsar News: ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਪਟਿਆਲਾ ਨੂੰ ਵੱਡਾ ਤੋਹਫਾ, ਨਵੇਂ ਬੱਸ ਸਟੈਂਡ 'ਤੇ 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ
ਮਿਲੀ ਜਾਣਕਾਰੀ ਅਨੁਸਾਰ ਅਭਿਰੋਜ ਜੋਤ ਕੌਰ ਕੱਲ ਸ਼ਾਮ ਚਾਰ ਵਜੇ ਦੇ ਕਰੀਬ ਬੱਚੀ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੇ ਰਾਮਪੁਰਾ ਪਿੰਡ ਦੇ ਘਰ-ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ 'ਚ 7 ਸਾਲਾ ਬੱਚੀ ਨੂੰ ਬਾਈਕ ਸਵਾਰ ਔਰਤ ਤੇ ਇਕ ਵਿਅਕਤੀ ਨੇ ਅਗਵਾ ਕਰ ਲਿਆ ਹੈ।
ਇਹ ਵੀ ਪੜ੍ਹੋ : ਹੁਣ ਨਹੀਂ ਲੁੱਟ ਸਕਣਗੇ ਡਾਕਟਰ, ਸਰਕਾਰ ਦੀ ਚੇਤਾਵਨੀ, ਜੈਨਰਿਕ ਦਵਾਈ ਨਾ ਲਿਖੀ ਤਾਂ ਤਿਆਰ ਰਹੋ ਨਤੀਜੇ ਭੁਗਤਣ ਲਈ
ਪੁਲਿਸ ਹਰ ਘਰ ਦੀ ਤਲਾਸ਼ੀ ਲੈ ਰਹੀ ਹੈ। ਲੜਕੀ ਜਿੱਥੇ ਟਿਊਸ਼ਨ ਲਈ ਜਾਂਦੀ ਸੀ, ਉਸ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਫੁਟੇਜ 'ਚ ਇੱਕ ਬਾਈਕ ਸਵਾਰ ਲੜਕੀ ਨੂੰ ਉਸ ਰਸਤੇ 'ਚ ਆਪਣੇ ਨਾਲ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ, ਜਦੋਂ ਉਹ ਪੜ੍ਹਾਈ ਲਈ ਜਾਂਦੀ ਸੀ।
ਲੜਕੀ ਨੂੰ ਅਗਵਾ ਕਰਨ ਵਾਲੇ ਵਿਅਕਤੀ ਤੇ ਔਰਤ ਨੇ ਆਪਣੇ ਮੂੰਹ ਢਕੇ ਹੋਏ ਸਨ। ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਰਾਮਪੁਰਾ ਵਿੱਚ ਪੁਲੀਸ ਅਧਿਕਾਰੀ ਵੀ ਮੌਜੂਦ ਹਨ। ਬੱਚੀ ਦੀ ਫੋਟੋ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਜਨਤਕ ਥਾਵਾਂ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਗਈ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਾਇਆ ਜਾ ਸਕੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।