Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur News : ਹੁਸ਼ਿਆਰਪੁਰ ਸ਼ਹਿਰ ਦੇ ਘੰਟਾ ਘਰ ਨੇੜੇ ਵਾਲਮੀਕਿ ਮੁਹੱਲੇ ਵਿੱਚ ਸੋਮਵਾਰ ਸਵੇਰੇ ਮੀਂਹ ਦੌਰਾਨ ਇੱਕ ਪੁਰਾਣੇ ਮਕਾਨ ਦੀ ਬਾਲਿਆਂ ਵਾਲੀ ਛੱਤ ਅਚਾਨਕ ਡਿੱਗਣ ਕਾਰਨ 78 ਸਾਲਾ ਬਜ਼ੁਰਗ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ।

Hoshiarpur News : ਹੁਸ਼ਿਆਰਪੁਰ ਸ਼ਹਿਰ ਦੇ ਘੰਟਾ ਘਰ ਨੇੜੇ ਵਾਲਮੀਕਿ ਮੁਹੱਲੇ ਵਿੱਚ ਸੋਮਵਾਰ ਸਵੇਰੇ ਮੀਂਹ ਦੌਰਾਨ ਇੱਕ ਪੁਰਾਣੇ ਮਕਾਨ ਦੀ ਬਾਲਿਆਂ ਵਾਲੀ ਛੱਤ ਅਚਾਨਕ ਡਿੱਗਣ ਕਾਰਨ 78 ਸਾਲਾ ਬਜ਼ੁਰਗ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਕਮਲਾ ਪਤਨੀ ਮੋਹਨ ਲਾਲ, ਵਾਸੀ ਵਾਲਮੀਕਿ ਮੁਹੱਲਾ, ਘੰਟਾ ਘਰ ਨੇੜੇ, ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 6 ਵਜੇ ਮੀਂਹ ਪੈ ਰਿਹਾ ਸੀ। ਕਮਲਾ ਆਪਣੇ ਘਰ ਦੇ ਬਰਾਂਡੇ ਵਿੱਚ ਸੁੱਤੀ ਹੋਈ ਸੀ। ਇਸੇ ਦੌਰਾਨ ਬਰਾਂਡੇ ਦੀ ਬਾਲਿਆਂ ਵਾਲੀ ਛੱਤ ਅਚਾਨਕ ਹੇਠਾਂ ਆ ਡਿੱਗੀ। ਛੱਤ ਦੇ ਮਲਬੇ ਹੇਠਾਂ ਦੱਬਣ ਕਾਰਨ ਬਜ਼ੁਰਗ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ।
ਹਾਦਸੇ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਮਲਬੇ ਹੇਠੋਂ ਕੱਢਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਇਲਾਜ ਦੌਰਾਨ ਕਮਲਾ ਨੇ ਦਮ ਤੋੜ ਦਿੱਤਾ। ਬਜ਼ੁਰਗ ਮਹਿਲਾ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਤੇ ਮੁਹੱਲੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















