(Source: ECI/ABP News)
Amritsar News: ਨੈਸ਼ਨਲ ਲੋਕ ਅਦਾਲਤ 'ਚ ਹੋਇਆ 8775 ਕੇਸਾਂ ਦਾ ਨਿਪਟਾਰਾ
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
![Amritsar News: ਨੈਸ਼ਨਲ ਲੋਕ ਅਦਾਲਤ 'ਚ ਹੋਇਆ 8775 ਕੇਸਾਂ ਦਾ ਨਿਪਟਾਰਾ 8775 cases were settled in the National Lok Adalat Amritsar News: ਨੈਸ਼ਨਲ ਲੋਕ ਅਦਾਲਤ 'ਚ ਹੋਇਆ 8775 ਕੇਸਾਂ ਦਾ ਨਿਪਟਾਰਾ](https://feeds.abplive.com/onecms/images/uploaded-images/2022/11/12/b9fe99c4d5d3fe7c376f80d01836875d1668252978995370_original.jpeg?impolicy=abp_cdn&imwidth=1200&height=675)
ਅੰਮ੍ਰਿਤਸਰ: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।
ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 35 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 3 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 26288 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 8775 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
ਇਸ ਦੌਰਾਨ ਮਾਣਯੋਗ ਜ਼ਿਲ੍ਹਾ ਅਤੇ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)