Amritsar News: ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਨੂੰ ਵੱਡਾ ਹੁਲਾਰਾ, 20 ਦਿਨਾਂ 'ਚ ਪੰਜ ਲੱਖ ਲੋਕਾਂ ਭਰੇ ਫਾਰਮ
Amritsar News: ਸ਼੍ਰੋਮਣੀ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇਂ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 1 ਦਸੰਬਰ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।...
Amritsar News: ਸ਼੍ਰੋਮਣੀ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇਂ ਅਰਸੇ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੀ 1 ਦਸੰਬਰ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਪੰਜਾਬ, ਹਰਿਆਣਾ ਤੇ ਹੋਰਨਾਂ ਥਾਵਾਂ 'ਤੇ 5 ਲੱਖ ਤੋਂ ਵਧੇਰੇ ਸੰਗਤ ਵੱਲੋਂ ਰਿਹਾਈ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਛਪਵਾਏ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਤੱਕ 10 ਲੱਖ ਦੇ ਕਰੀਬ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ 'ਚ ਪ੍ਰੋਫਾਰਮੇ ਪ੍ਰਕਾਸ਼ਿਤ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਪੰਜਾਬ ਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਥਾਪਤ ਕੀਤੇ ਵਿਸ਼ੇਸ਼ ਕਾਊਾਟਰਾਂ ਵਿਖੇ ਹੁਣ ਤੱਕ ਪੰਜ ਲੱਖ ਸ਼ਰਧਾਲੂ ਪ੍ਰੋਫਾਰਮੇ ਭਰ ਚੁੱਕੇ ਹਨ।
ਇਸ ਤੋਂ ਇਲਾਵਾ ਹੁਣ ਤੱਕ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਕਰੀਬ 7 ਹਜ਼ਾਰ ਸ਼ਰਧਾਲੂ ਆਨਲਾਈਨ ਵੀ ਇਹ ਪ੍ਰੋਫਾਰਮੇ ਭਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਮੈਂਬਰ ਤੇ ਪ੍ਰਚਾਰਕ ਸਾਹਿਬਾਨ ਤੋਂ ਇਲਾਵਾ ਦਿੱਲੀ, ਯੂਪੀ, ਜੰਮੂ ਕਸ਼ਮੀਰ ਆਦਿ ਸਿੱਖ ਮਿਸ਼ਨਾਂ ਤੋਂ ਭਰੇ ਗਏ ਪ੍ਰੋਫਾਰਮਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਸ ਦੇ ਨਾਲ ਹੀ ਵਿਦੇਸ਼ਾਂ ਅੰਦਰ ਵੀ ਇਸ ਮੁਹਿੰਮ ਨਾਲ ਸੰਗਤਾ ਜੁੜ ਰਹੀਆਂ ਹਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਦਸਤਖ਼ਤੀ ਮੁਹਿੰਮ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਪੜਾਅ ਤਹਿਤ 25 ਦੇ ਕਰੀਬ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰੋਫਾਰਮੇ ਭਰਨ ਦਾ ਕਾਰਜ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Coronavirus: ਕੇਂਦਰੀ ਸਿਹਤ ਮੰਤਰੀ ਨੇ ਰਾਹੁਲ ਗਾਂਧੀ ਨੂੰ ਦੇਸ਼ ਦੇ ਹਿੱਤ ਵਿੱਚ ਭਾਰਤ ਜੋੜੋ ਯਾਤਰਾ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।