Amritsar News: ਇੱਕ ਦਲਿਤ ਵਿਅਕਤੀ ਨੇ ਹੀ ਕੀਤੀ ਡਾ, ਅੰਬੇਦਕਰ ਦੇ ਬੁੱਤ ਦੀ ਭੰਨਤੋੜ, ਦੁਬਈ ਤੋਂ ਆਇਆ ਸੀ ਵਾਪਸ, ਅੰਮ੍ਰਿਤਸਰ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ
ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਜੋ ਹੋਈ ਹੈ ਜੋ ਕਿ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab News: ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਮਾਹੌਲ ਗਰਮਾ ਗਿਆ ਹੈ। ਇਸ ਮੌਕੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਹੈ ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਅੰਮ੍ਰਿਤਸਰ ਪੁਲਿਸ ਨੇ ਦੋਸ਼ੀ ਬਾਬਤ ਵੱਡਾ ਖ਼ੁਲਾਸਾ ਕੀਤਾ ਹੈ।
ਇਸ ਨੂੰ ਲੈ ਕੇ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਜੋ ਹੋਈ ਹੈ ਜੋ ਕਿ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Police Commissioner, Amritsar provides details regarding an incident where a miscreant attempted to vandalize the statue of Baba Sahib Bhim Rao Ambedkar at Town Hall.
— Commissionerate Police Amritsar (@cpamritsar) January 27, 2025
The Amritsar Police is committed to ensuring a safe and secure environment in every possible way.
ਇੱਕ ਸ਼ਰਾਰਤੀ… pic.twitter.com/1oqhTfGGr2
ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ F.I.R ਨੰਬਰ ਛੇ ਦਰਜ ਕਰ ਲਈ ਗਈ ਹੈ। ਮਾਮਲੇ ਵਿੱਚ ਸਭ ਤੋਂ ਸਖ਼ਤ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮਾਂ ਤੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਇਸਦੀ ਵਿਗਿਆਨਕ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਚੀਜ਼ਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਵੱਖਰੀਆਂ ਟੀਮਾਂ ਲਾਈਆਂ ਗਈਆਂ ਹਨ ਤਾਂ ਕਿ ਇਸ ਬਾਰੇ ਪਤਾ ਲਾਇਆ ਜਾਵੇ ਕਿ ਇਸ ਦੇ ਪਿੱਛੇ ਕਈ ਵੱਡੀ ਸਾਜ਼ਿਸ਼ ਤਾਂ ਨਹੀਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪੁਲਿਸ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਜਥੇਬੰਦੀ ਵੱਲੋਂ ਪ੍ਰਤਿਮ ਦੀ ਸਫਾਈ ਲਈ ਪੌੜੀ ਮੰਗਵਾਈ ਗਈ ਸੀ ਤੇ ਇਸ ਲਈ ਸਮਾਗਮ ਵੀ ਰੱਖਿਆ ਸੀ ਜੇ ਇਸ ਦੌਰਾਨ ਕਿਸੇ ਦੀ ਅਣਗਿਹਲੀ ਪਾਈ ਗਈ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਆਕਾਸ਼ਦੀਪ ਦੀ ਮਾਂ ਨੇ ਕੀਤਾ ਵੱਡਾ ਖ਼ੁਲਾਸਾ
ਡਾਕਟਰ ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਵਾਲੇ ਸ਼ਖਸ ਦੀ ਮਾਂ ਦੇ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹਾਲੇ ਚਾਰ ਕੁ ਮਹੀਨੇ ਪਹਿਲਾਂ ਪਰਤਿਆ ਸੀ ਪਰ ਆਪਣੇ ਘਰ ਨਹੀਂ ਗਿਆ। ਸਗੋਂ ਅੰਮ੍ਰਿਤਸਰ ਕਿਰਾਏ ਦੇ ਮਕਾਨ ਤੇ ਰਹਿਣ ਲੱਗ ਪਿਆ। ਉਨ੍ਹਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਜੋ ਸਾਡੇ ਕਹਿਣੇ ਤੋਂ ਬਾਹਰ ਸੀ, ਸਾਡਾ ਇਸ ਦੇ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਦਿਹਾੜੀ- ਜੋਤਾ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਾਂ।ਸਾਡਾ ਇਸ ਦੇ ਨਾਲ ਕੋਈ ਨਾਤਾ ਨਹੀਂ ਅਤੇ ਜੋ ਇਸ ਨੇ ਕੱਲ ਘਟਨਾਕ੍ਰਮ ਕੀਤਾ ਉਹ ਬਹੁਤ ਹੀ ਨਿੰਦਣਯੋਗ ਹੈ।






















