SGPC Fake Account: ਸ਼੍ਰੋਮਣੀ ਕਮੇਟੀ ਦੇ ਨਾਂਅ 'ਤੇ ਚੱਲ ਰਿਹਾ ਸੀ ਜਾਅਲੀ ਖਾਤਾ, ਕਾਨੂੰਨੀ ਨੋਟਿਸ ਤੋਂ ਬਾਅਦ ਐਕਸ ਨੇ ਕੀਤੀ ਕਾਰਵਾਈ
SGPC: ਮਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਬੀਤੇ ਕੱਲ੍ਹ ਐਕਸ ਵੱਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ।
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ/ਟਵਿੱਟਰ ਨੂੰ ਭੇਜੇ ਕਾਨੂੰਨੀ ਨੋਟਿਸ ਮਗਰੋਂ ਕੰਪਨੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ @SGPCAmritsar_ ਨੂੰ ਬੰਦ ਕਰ ਦਿੱਤਾ ਹੈ।
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਵਕਤਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ’ਤੇ ਇਸ ਪੈਰੋਡੀ ਖਾਤੇ ਰਾਹੀਂ ਐਕਸ/ਟਵਿੱਟਰ ’ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਬੀਤੇ ਕੱਲ੍ਹ ਐਕਸ ਵੱਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ।
ਵਕਤਾ ਨੇ ਕਿਹਾ ਹਾਲਾਂਕਿ ਐਕਸ/ਟਵਿੱਟਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਫ਼ਰਜ਼ੀ/ਪੈਰੋਡੀ ਖਾਤਾ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਗਲੀ ਕਾਰਵਾਈ ਕਰਨਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ