ਪੜਚੋਲ ਕਰੋ

Drug: ਨਸ਼ਿਆਂ ਦੇ ਖਾਤਮੇ ਲਈ ਮਾਨ ਸਰਕਾਰ ਪਹੁੰਚੇਗੀ ਗੁਰੂ ਦੇ ਦੁਆਰ, ਕੱਲ੍ਹ ਨੂੰ ਸ਼ੁਰੂ ਹੋਣ ਜਾ ਰਹੀ ਵੱਡੀ ਮੁਹਿੰਮ, 35 ਹਜ਼ਾਰ ਬੱਚੇ ਵੀ ਆ ਰਹੇ 

Pray Pledge and Play - ਇਸ ਸਮੱਸਿਆ ਨੂੰ ਖ਼ਤਮ ਕਰਨ ਦੇ ਲਈ  ਹੁਣ ਸਰਕਾਰ ਗੁਰੂ ਦੇ ਦੁਆਰ ਜਾ ਰਹੀ ਹੈ। ਦਰਬਾਰ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸੂਬੇ ਵਿੱਚ 3 ਸੂਤਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। Pray Pledge and Play ਦੇ ਥੀਮ

ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ। ਡਰੱਗ ਪਿੰਡ ਪੱਧਰ 'ਤੇ ਫੈਲ ਗਿਆ ਹੈ। ਇਸ ਡਰੱਗ ਦੇ ਖਾਤਮੇ ਲਈ ਹੁਣ ਪੰਜਾਬ ਸਰਕਾਰ ਪਰਮਾਤਮਾ ਦਾ ਸਹਾਰਾ ਲੈਣ ਜਾ ਰਹੀ ਹੈ। 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ  ਸ੍ਰੀ ਦਰਬਾਰ ਸਾਹਿਬ ਪਹੁੰਚ ਰਹੇ ਹਨ। ਸਵੇਰੇ 11 ਵਜੇ ਸੀਐਮ ਭਗਵੰਤ ਮਾਨ ਦਰਬਾਰ ਸਾਹਿਬ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੇ ਲਈ ਅਰਦਾਸ ਕਰਨਗੇ। 

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ਹਿਰ ਅਤੇ ਪਿੰਡ ਪੱਧਰ 'ਤੇ ਸਰਚ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਡਰੱਗ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਤਿੱਖੀ ਟਿੱਪਣੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਡਰੱਗ ਮਾਮਲੇ 'ਤੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਹਾਈ ਕੋਰਟ ਤੋਂ ਮੁਆਫ਼ੀ ਵੀ ਮੰਗਣੀ ਪਈ ਸੀ। 

ਇਸ ਸਮੱਸਿਆ ਨੂੰ ਖ਼ਤਮ ਕਰਨ ਦੇ ਲਈ  ਹੁਣ ਸਰਕਾਰ ਪਰਮਾਤਮਾ ਦੇ ਦੁਆਰ ਜਾ ਰਹੀ ਹੈ। ਦਰਬਾਰ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸੂਬੇ ਵਿੱਚ 3 ਸੂਤਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। Pray Pledge and Play ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਵੱਡੀ ਮੁਹਿੰਮ ਸ਼ੁਰੂ ਹੋਵੇਗੀ।

ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਨਸ਼ਿਆਂ ਵਿਰੁੱਧ ਲੜਨ ਲਈ ਤਿਆਰ ਕੀਤਾ ਜਾਵੇਗਾ। 

ਪੰਜਾਬ ਸਰਕਾਰ ਵੱਲੋਂ ਹੋਪ ਇਨੀਸ਼ੀਏਟਿਵ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀਆਂ ਗਲੀਆਂ-ਮੁਹੱਲਿਆਂ ਅਤੇ ਸਟੇਡੀਅਮਾਂ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਰਾਹੀਂ ਜਾਗਰੂਕ ਕੀਤਾ ਜਾਵੇਗਾ। ਇਹ ਮੁਹਿੰਮ ਲਗਭਗ 1 ਮਹੀਨੇ ਤੱਕ ਚੱਲੇਗੀ ਅਤੇ ਦੀਵਾਲੀ ਤੋਂ ਪਹਿਲਾਂ ਖਤਮ ਹੋ ਜਾਵੇਗਾ। ਇਸ ਵਿੱਚ ਅੰਮ੍ਰਿਤਸਰ ਦੇ ਸਮਾਜ ਸੇਵੀ ਸੰਸਥਾਵਾਂ ਵੀ ਭਾਗ ਲੈਣਗੀਆਂ। ਹੋਪ ਇਨੀਸ਼ੀਏਟਿਵ ਬਾਰੇ ਵਧੇਰੇ ਜਾਣਕਾਰੀ ਲਈ, ਤੁਸੀਂ www.hopeamritsar.com ਅਤੇ 7710104368 'ਤੇ ਸੰਪਰਕ ਕਰ ਸਕਦੇ ਹੋ।

ਪੰਜਾਬ ਪੁਲਿਸ ਦੀ ਹੁਣ ਤੱਕ ਦੀ ਰਿਕਵਰੀ 

 9 ਅਕਤੂਬਰ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਗਿੱਲ ਨੇ ਦੱਸਿਆ ਸੀ ਕਿ  15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 15.81 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। 

ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। 

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget