ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਜਲੰਧਰ ਦੇ ਵਿਅਕਤੀ ਨੇ ਮਹਿਲਾ ਕਰੂ ਨਾਲ ਕੀਤੀ ਛੇੜਛਾੜ, ਹੋਈ ਗ੍ਰਿਫ਼ਤਾਰੀ
ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।
Amritsar News: ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀ ਤਾਂ ਇੱਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਗੁਆ ਬੈਠਾ ਆਪਾ
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਇੰਡੀਗੋ ਦੀ ਫਲਾਈਟ ਨੰਬਰ 6 ਈ 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਵੀ ਬੈਠਾ ਸੀ। ਉਸ ਨੇ ਫਲਾਈਟ 'ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ।
ਇਹ ਵੀ ਪੜ੍ਹੋ: Punjab Weather Today: ਪੰਜਾਬ 'ਚ ਗਰਮੀ ਦਾ ਕਹਿਰ, ਕਈ ਜ਼ਿਲ੍ਹਿਆ 'ਚ ਪਾਰਾ 44 ਤੋਂ ਪਾਰ, IMD ਨੇ ਜਾਰੀ ਕੀਤਾ ਯੈਲੋ ਅਲਰਟ
ਮਹਿਲਾ ਕਰੂ ਮੈਂਬਰ ਨਾਲ ਕੀਤੀ ਛੇੜਛਾੜ
ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।
ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ
ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ। ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: Pakistan: ਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :