Amritsar News: ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਵਿੱਚ ਗਰੀਬੀ ਤੋਂ ਤੰਗ ਆ ਕੇ ਇੱਕ ਪਿਤਾ ਨੇ ਆਪਣੀਆਂ ਦੋ ਧੀਆਂ ਸਣੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਅਜੀਤ ਸਿੰਘ ਨੇ ਦੱਸਿਆ ਕਿ ਉਸਦਾ ਭਤੀਜਾ ਲਵਪ੍ਰੀਤ ਸਿੰਘ ਰੁਜ਼ਗਾਰ ਨਾ ਮਿਲਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀਆਂ ਦੋ ਧੀਆਂ ਅਤੇ ਇੱਕ ਛੋਟਾ ਪੁੱਤਰ ਹੈ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਵਿੱਚ ਕੰਮ 'ਤੇ ਛੱਡ ਆਇਆ।
ਉਨ੍ਹਾਂ ਦੱਸਿਆ ਕਿ ਘਰ ਆਉਂਦਿਆਂ ਹੀ ਲਵਪ੍ਰੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਆਪਣੀਆਂ ਧੀਆਂ ਜਸਪ੍ਰੀਤ ਕੌਰ (8) ਅਤੇ ਵੀਰਪਾਲ ਕੌਰ (6) ਨੂੰ ਵੀ ਪਿਲਾ ਦਿੱਤੀ। ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਨੇ ਆਈਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।