Amritsar News: ਮੁੜ ਪਾਕਿ ਦੀ ਨਾ-ਪਾਕ ਹਰਕਤ ! ਸਰਹੱਦ 'ਤੇ ਜਵਾਨਾਂ ਨੇ ਗੋਲ਼ੀਆਂ ਮਾਰ ਸੁੱਟਿਆ ਡਰੋਨ
ਬੀਐਸਐਫ ਦੇ ਜਵਾਨਾਂ ਨੇ ਇਹ ਡਰੋਨ ਸਰਹੱਦੀ ਪਿੰਡ ਰਾਜੋਕੇ ਤੋਂ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਡਰੋਨ ਰਾਤ 9.05 ਵਜੇ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ
Amritsar News: ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਤਰਨਤਾਰਨ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਦੇ ਦੌਰਾਨ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਕੀਤੀ ਸੀ ਜੋ ਸ਼ੁੱਕਰਵਾਰ ਦੇਰ ਰਾਤ ਨੂੰ ਦਾਖਲ ਹੋਇਆ ਸੀ। ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਜਵਾਨਾਂ ਨੇ ਡਰੋਨ ਬਰਾਮਦ ਕਰ ਲਿਆ ਹੈ। ਕਰੀਬ 10 ਦਿਨਾਂ ਬਾਅਦ ਇੱਕ ਵਾਰ ਫਿਰ ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐫𝐞𝐜𝐨𝐯𝐞𝐫𝐞𝐝
— BSF PUNJAB FRONTIER (@BSF_Punjab) July 8, 2023
A #Pakistani drone violated Indian Airspace at 2105Hrs on 7/7/23 &was intercepted by #AlertBSF troops. Further, it has been recovered during intensive search operation by BSF in Village Rajoke, Dist-Tarn Taran#BSFAgaistdrugs@ANI pic.twitter.com/6HCpbAxy2G
ਬੀਐਸਐਫ ਦੇ ਜਵਾਨਾਂ ਨੇ ਇਹ ਡਰੋਨ ਸਰਹੱਦੀ ਪਿੰਡ ਰਾਜੋਕੇ ਤੋਂ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਡਰੋਨ ਰਾਤ 9.05 ਵਜੇ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ ਅਤੇ ਆਵਾਜ਼ ਸੁਣ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਦੇਰ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ।
ਰਾਤ ਨੂੰ ਹੀ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਕੁਝ ਸਮਾਂ ਪਹਿਲਾਂ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਵਿੱਚ ਜਵਾਨਾਂ ਨੇ ਡਰੋਨ ਬਰਾਮਦ ਕੀਤਾ ਸੀ। ਇਹ DJI Matrice 300 RTK ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ 'ਤੇ ਹੈਰੋਇਨ ਦੀ ਖੇਪ ਭੇਜਣ ਲਈ ਕਰਦੇ ਹਨ।
ਜੂਨ ਵਿੱਚ ਬੀਐਸਐਫ ਜਵਾਨਾਂ ਨੇ ਇੱਕ ਮਹੀਨੇ ਵਿੱਚ 8 ਡਰੋਨਾਂ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਕਰੀਬ 10 ਦਿਨਾਂ ਤੱਕ ਡਰੋਨ ਦੀ ਆਵਾਜਾਈ 'ਚ ਕਾਫੀ ਕਮੀ ਆਈ। ਇਸ ਤੋਂ ਪਹਿਲਾਂ 1 ਜੁਲਾਈ ਅਤੇ 29 ਜੂਨ ਨੂੰ ਜਵਾਨਾਂ ਨੇ ਸਰਹੱਦ ਤੋਂ ਹੈਰੋਇਨ ਦੀ ਇਕ ਖੇਪ ਬਰਾਮਦ ਕੀਤੀ ਸੀ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ। 10 ਦਿਨਾਂ ਬਾਅਦ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :