Amritsar News: ਦਿਨ-ਦਿਹਾੜੇ ਗਰਭਵਤੀ ਔਰਤ ਦਾ ਗੋਲੀ ਮਾਰ ਕੇ ਕਤਲ, ਵੀਡੀਓ ਵਾਇਰਲ
Amritsar News: ਮ੍ਰਿਤਕਾ ਦੀ ਪਛਾਣ ਸੁਨੀਤਾ ਰਾਣੀ (24) ਪਤਨੀ ਰਾਜਾ ਸਿੰਘ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੁਨੀਤਾ ਰਾਣੀ ਚਾਰ ਮਹੀਨੇ ਦੀ ਗਰਭਵਤੀ ਸੀ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
Amritsar News: ਪੱਟੀ ਦੀ ਸਾਂਸੀਆਂ ਬਸਤੀ ’ਚ ਐਤਵਾਰ ਨੂੰ ਦਿਨ ਦਿਹਾੜੇ ਇੱਕ ਗਰਭਵਤੀ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਸੁਨੀਤਾ ਰਾਣੀ (24) ਪਤਨੀ ਰਾਜਾ ਸਿੰਘ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੁਨੀਤਾ ਰਾਣੀ ਚਾਰ ਮਹੀਨੇ ਦੀ ਗਰਭਵਤੀ ਸੀ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਲੜਨ ਵਾਲੀਆਂ ਦੋਵੇਂ ਧਿਰਾਂ ਆਪਸ ਵਿੱਚ ਗੁਆਂਢੀ ਹਨ। ਘਟਨਾ ਤੋਂ ਬਾਅਦ ਇਨਸਾਫ਼ ਲੈਣ ਲਈ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੂੰ ਡੀਐਸਪੀ ਦਫਤਰ ਪੱਟੀ ਲਿਆਂਦਾ ਗਿਆ ਜਿੱਥੇ ਥਾਣਾ ਸਦਰ ਪੱਟੀ ਦੇ ਥਾਣਾ ਮੁਖੀ ਗੁਰਤੇਜ ਸਿੰਘ ਬਰਾੜ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਗਿਆ।
ਮ੍ਰਿਤਕਾ ਦੇ ਪਤੀ ਰਾਜਾ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਨਜ਼ਦੀਕ ਰਹਿੰਦੇ ਸੱਤ ਅੱਠ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਵਿੱਚ ਗੋਲੀਆਂ ਮਾਰੀਆਂ ਸਨ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਪਰ ਪੁਲਿਸ ਨੇ ਕੋਈ ਵੀ ਕਾਰਵਾਈ ਨਾ ਕੀਤੀ। ਐਤਵਾਰ ਨੂੰ ਫਿਰ ਉਨ੍ਹਾਂ ਵੱਲੋਂ ਉਸ ਦੇ ਘਰ ਗੋਲੀਆਂ ਮਾਰੀਆਂ ਗਈਆਂ ਜਿਸ ਵਿੱਚੋਂ ਇਕ ਗੋਲੀ ਉਸ ਦੀ ਪਤਨੀ ਸੁਨੀਤਾ ਕੁਮਾਰੀ ਦੇ ਵੱਜੀ ਤੇ ਉਸ ਦੀ ਮੌਤ ਹੋ ਗਈ।
ਸੁਨੀਤਾ ਦੀ ਸੱਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਦੋ ਸਾਲ ਬਾਅਦ ਜੇਲ੍ਹ ਤੋਂ ਆਇਆ ਹੈ। ਰਾਤ ਨੂੰ ਕੁਝ ਲੋਕ ਘਰ ਦੇ ਬਾਹਰ ਗਾਲ੍ਹਾਂ ਕੱਢ ਰਹੇ ਸਨ। ਇਸ ਨੂੰ ਲੈ ਕੇ ਬਹਿਸ ਹੋਈ ਪਰ ਲੋਕਾਂ ਨੇ ਰਾਜੀਨਾਮਾ ਕਰਵਾ ਦਿੱਤਾ। ਉਸ ਦੇ ਬੇਟੇ ਨਾਲ ਬੌਬੀ ਦੀ ਬਹਿਸ ਹੋਈ ਸੀ। ਐਤਵਾਰ ਦੁਪਹਿਰ ਨੂੰ ਬੌਬੀ ਆਪਣੇ ਸਾਥੀ ਨਾਲ ਉਨ੍ਹਾਂ ਦੇ ਘਰ ਦਾਖਲ ਹੋ ਗਿਆ।
ਹਮਲਾ ਕਰਨ ਵਾਲੇ ਕਰੀਬ 7 ਵਿਅਕਤੀ ਸਨ ਜਿਨ੍ਹਾਂ ਵਿੱਚੋਂ 3 ਕੋਲ ਪਿਸਤੌਲ ਸਨ। ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਰਾਜਾ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸੁਨੀਤਾ ਦੇ ਸਿਰ ਵਿੱਚ ਲੱਗੀ। ਸੁਨੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਬਾਰੇ ਐਸਐਚਓ ਨੇ ਦੱਸਿਆ ਕਿ ਬੌਬੀ ਸਿੰਘ, ਮੇਵਾ ਸਿੰਘ, ਸੇਵਾ ਸਿੰਘ, ਸੰਨੀ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਨਿਸ਼ਾਨ ਸਿੰਘ ਆਦਿ ਸੱਤ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।