Punjab news: ਗੋਇੰਦਵਾਲ ਜੇਲ੍ਹ ਵਿੱਚ ਮੁੜ ਕਾਂਡ ! ਬੇਅਦਬੀ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਕੈਦੀ ਨੇ ਕੀਤੀ ਖ਼ੁਦਕੁਸ਼ੀ
ਦੋਸ਼ੀ ਨੇ ਵੀਰਵਾਰ ਸਵੇਰੇ ਗੋਇੰਦਵਾਲ ਸਾਹਿਬ ਜੇਲ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੈਦੀ ਨੂੰ ਫਾਹੇ 'ਤੇ ਲਟਕਦਾ ਦੇਖ ਕੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਤਰਨਤਾਰਨ ਲਿਆਂਦਾ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Punjab News: ਤਰਨਤਾਰਨ ਦੀ ਗੋਇੰਦਵਾਲ ਸੈਂਟਰਲ ਜੇਲ 'ਚ ਇੱਕ ਕੈਦੀ ਨੇ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਵਾਲੇ ਇਸ ਵਿਅਕਤੀ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਕਾਰਵਾਈ ਚੱਲ ਰਹੀ ਸੀ। ਫਿਲਹਾਲ ਸਥਾਨਕ ਗੋਇੰਦਵਾਲ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਮੱਲਾ ਮੋਹੜੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਦੋਸ਼ੀ ਨੇ ਵੀਰਵਾਰ ਸਵੇਰੇ ਗੋਇੰਦਵਾਲ ਸਾਹਿਬ ਜੇਲ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੈਦੀ ਨੂੰ ਫਾਹੇ 'ਤੇ ਲਟਕਦਾ ਦੇਖ ਕੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਤਰਨਤਾਰਨ ਲਿਆਂਦਾ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
295 ਦੀ ਕਾਰਵਾਈ ਕੀਤੀ ਜਾ ਰਹੀ ਸੀ
ਜਾਣਕਾਰੀ ਅਨੁਸਾਰ ਕਾਬੂ ਕੀਤੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ 295 ਤਹਿਤ ਕਾਰਵਾਈ ਕੀਤੀ ਜਾ ਰਹੀ ਸੀ। ਡੀਐਸਪੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਇੱਕ ਕੈਦੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਦਿੱਤੀ ਗਈ ਸੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।