ਪੜਚੋਲ ਕਰੋ

ਸਿੱਖਾਂ ਨਾਲ ਵਿਤਕਰਾ ! ਕਕਾਰ ਪਾਏ ਹੋਣ ਕਰਕੇ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਿਆ, SGPC ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।

Amritsar News: ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। 

ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿੱਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ 'ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget