Amritsar News: ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਨੂੰ ਖਤਰਾ! ਇੰਝ ਹੀ ਹੁੰਦੀ ਰਹੀ ਪਾਣੀ ਦੀ ਅੰਨ੍ਹੀ ਲੁੱਟ ਤਾਂ ਬੰਜਰ ਹੋ ਜਾਏਗਾ ਸੂਬਾ
ਧਰਤੀ ਹੇਠਲੇ ਪਾਣੀ ਨੂੰ ਅੰਨ੍ਹੇਵਾਹ ਕੱਢਿਆ ਜਾ ਰਿਹਾ ਜਿਸ ਨਾਲ ਪੰਜਾਬ ਬੰਜਰ ਹੋਣ ਵੱਲ ਵਧ ਰਿਹਾ ਹੈ। ਇਸ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਸਿਆਸੀ ਪੱਧਰ ਦੇ ਨਾਲ ਹੀ ਹੁਣ ਧਾਰਮਿਕ ਪੱਧਰ ਉੱਪਰ ਵੀ ਹੰਭਲਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
![Amritsar News: ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਨੂੰ ਖਤਰਾ! ਇੰਝ ਹੀ ਹੁੰਦੀ ਰਹੀ ਪਾਣੀ ਦੀ ਅੰਨ੍ਹੀ ਲੁੱਟ ਤਾਂ ਬੰਜਰ ਹੋ ਜਾਏਗਾ ਸੂਬਾ A threat to the existence of Punjab the land of rivers Amritsar News: ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਨੂੰ ਖਤਰਾ! ਇੰਝ ਹੀ ਹੁੰਦੀ ਰਹੀ ਪਾਣੀ ਦੀ ਅੰਨ੍ਹੀ ਲੁੱਟ ਤਾਂ ਬੰਜਰ ਹੋ ਜਾਏਗਾ ਸੂਬਾ](https://feeds.abplive.com/onecms/images/uploaded-images/2023/05/14/600507ad9a4b6c9c83633a69901b921c1684037770668674_original.jpg?impolicy=abp_cdn&imwidth=1200&height=675)
Amritsar News: ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਨੂੰ ਖਤਰਾ ਹੈ। ਇਹ ਖਤਰਾ ਵੀ ਪਾਣੀ ਦੀ ਅੰਨ੍ਹੀ ਲੁੱਟ ਕਾਰਨ ਹੈ। ਧਰਤੀ ਹੇਠਲੇ ਪਾਣੀ ਨੂੰ ਅੰਨ੍ਹੇਵਾਹ ਕੱਢਿਆ ਜਾ ਰਿਹਾ ਜਿਸ ਨਾਲ ਪੰਜਾਬ ਬੰਜਰ ਹੋਣ ਵੱਲ ਵਧ ਰਿਹਾ ਹੈ। ਇਸ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਸਿਆਸੀ ਪੱਧਰ ਦੇ ਨਾਲ ਹੀ ਹੁਣ ਧਾਰਮਿਕ ਪੱਧਰ ਉੱਪਰ ਵੀ ਹੰਭਲਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਇਹ ਮਾਮਲਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਕੋਲ ਪਹੁੰਚਿਆ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕੁਦਰਤੀ ਵਿਧੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।
ਹਾਸਲ ਜਾਣਕਾਰੀ ਮੁਤਾਬਕ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲਣ ਵਾਲੇ ਵਫ਼ਦ ਵਿੱਚ ਡਾ. ਅਵਤਾਰ ਸਿੰਘ, ਡਾ. ਚਮਨ ਲਾਲ ਵਸ਼ਿਸ਼ਟ ਤੇ ਹੋਰ ਵੀ ਸ਼ਾਮਲ ਸਨ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਹਰਵਿੰਦਰ ਸਿੰਘ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਪੰਜਾਬ ਦੀ ਹੋਂਦ ਬਚਾਉਣ ਵਾਸਤੇ ਇਸ ਦੇ ਪਾਣੀ ਨੂੰ ਬਚਾਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਬਿਜਾਈ ਵੇਲੇ ਪਾਣੀ ਦੀ ਵੱਧ ਵਰਤੋਂ ਕਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ, ਇਨ੍ਹਾਂ ’ਚੋਂ ਝੋਨੇ ਦੀ ਫਸਲ ਲਈ ਵਧੇਰੇ ਪਾਣੀ ਦੀ ਵਰਤੋਂ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਗਏ ਕੁਝ ਖੇਤੀ ਮਾਹਿਰਾਂ ਨੇ ਜਥੇਦਾਰ ਨੂੰ ਕੁਦਰਤੀ ਖੇਤੀ ਰਾਹੀਂ ਝੋਨੇ ਦੀ ਬਿਜਾਈ ਦੇ ਨਵੇਂ ਢੰਗ-ਤਰੀਕਿਆਂ ਤੋਂ ਜਾਣੂ ਕਰਾਇਆ।
ਇਸ ਨਾਲ ਨਾ ਸਿਰਫ ਜ਼ਮੀਨ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਨੂੰ ਰੋਕਿਆ ਜਾ ਸਕਦਾ ਹੈ ਸਗੋਂ ਜ਼ਹਿਰ ਮੁਕਤ ਖੇਤੀ ਵੀ ਕੀਤੀ ਜਾ ਸਕਦੀ ਹੈ। ਖੇਤੀ ਮਾਹਰ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਹਾਂ-ਪੱਖੀ ਹੁੰਗਾਰਾ ਦਿੱਤਾ ਹੈ ਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)