ਪੜਚੋਲ ਕਰੋ

Amritsar: ਮੰਦਿਰ ਦੀ ਗੋਲਕ 'ਚੋਂ ਮਿਲਿਆ ਧਮਕੀ ਭਰਿਆ ਪਾਕਿਸਤਾਨੀ ਨੋਟ, ਮੰਗੀ 5 ਲੱਖ ਦੀ ਫਿਰੌਤੀ

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਪਿੰਡ ਘਣੂਪੁਰ ਕਾਲੇ ਵਿਖੇ ਸਥਿਤ ਸ਼੍ਰੀ ਰਾਮ ਬਾਲਾਜੀ ਧਾਮ ਦੇ ਮੰਦਰ ਦੀ ਗੋਲਕ ਖੋਲ੍ਹਣ 'ਤੇ ਪੈਸੇ ਦੀ ਗਿਣਤੀ ਦੌਰਾਨ ਪਾਕਿਸਤਾਨੀ ਸੌ ਰੁਪਏ ਦਾ ਨੋਟ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਪਿੰਡ ਘਣੂਪੁਰ ਕਾਲੇ ਵਿਖੇ ਸਥਿਤ ਸ਼੍ਰੀ ਰਾਮ ਬਾਲਾਜੀ ਧਾਮ ਦੇ ਮੰਦਰ ਦੀ ਗੋਲਕ ਖੋਲ੍ਹਣ 'ਤੇ ਪੈਸੇ ਦੀ ਗਿਣਤੀ ਦੌਰਾਨ ਪਾਕਿਸਤਾਨੀ ਸੌ ਰੁਪਏ ਦਾ ਨੋਟ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਜਿਸ ’ਤੇ ਧਮਕੀ ਭਰੇ ਸ਼ਬਦ ਲਿਖ ਕੇ 5 ਲੱਖ ਦੀ ਫਿਰੌਤੀ ਮੰਗੀ ਗਈ ਹੈ। ਇਸ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਨੋਟ 'ਤੇ ਮੰਦਰ ਦੇ ਪੁਜਾਰੀ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ, ਫਿਰੌਤੀ ਨਾ ਦੇਣ 'ਤੇ ਪੁਜਾਰੀ ਨੂੰ ਜਾਨੋਂ ਮਾਰਨ ਅਤੇ ਮੰਦਰ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਦਾਨ ਬਾਕਸ ਵਿੱਚੋਂ ਬਰਾਮਦ ਹੋਏ ਪਾਕਿਸਤਾਨੀ ਨੋਟ ਵਿੱਚ ਪੰਜਾਬੀ ਵਿੱਚ ਲਿਖਿਆ ਹੈ, “ਬਾਬਾ ਅਸ਼ਨੀਲ, ਤੁਸੀਂ ਬਹੁਤ ਮਾਇਆ ਜੋੜ ਦਿੱਤੀ ਹੈ। ਸਾਨੂੰ ਮਾਇਆ ਦੀ ਬਹੁਤ ਲੋੜ ਹੈ। ਤੁਹਾਡੇ ਘਰ ਤੋਂ ਮੰਦਰ ਤੱਕ ਦੇ ਰਸਤੇ ਵਿੱਚ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੈ। ਤੁਹਾਨੂੰ ਜਲਦੀ ਹੀ ਪਤਾ ਲੱਗ ਜਾਵੇਗਾ। ਤੁਸੀਂ ਪੰਜ ਲੱਖ ਰੁਪਏ ਤਿਆਰ ਰੱਖੋ।"

ਇਸ ਤੋਂ ਇਲਾਵਾ 5 ਲੱਖ ਦੀ ਫਿਰੌਤੀ ਨਾ ਦੇਣ 'ਤੇ ਮੰਦਰ ਨੂੰ ਉਡਾਉਣ ਅਤੇ ਪ੍ਰਬੰਧਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮੰਦਰ ਨੂੰ ਉਡਾਉਣ ਤੇ ਮੰਦਰ ਦੇ ਸੇਵਾਦਾਰ ਮਹਾਮੰਡਲੇਸਵਰ ਅਸਨੀਲ ਜੀ ਮਹਾਰਾਜ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਅੰਮ੍ਰਿਤਸਰ ਦੇ ਛੇਹਰਟਾ ਸਥਿਤ ਸ਼੍ਰੀ ਰਾਮਬਾਲਾ ਜੀ ਮੰਦਿਰ ਦੇ ਪੁਜਾਰੀ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਅਸ਼ਨੀਲ ਜੀ ਮਹਾਰਾਜ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅੱਜ ਮੰਦਰ ਦਾ ਦਾਨ ਬਾਕਸ ਖੋਲ੍ਹਣ ਤੋਂ ਬਾਅਦ ਕਰੀਬ ਇਕ ਮਹੀਨੇ ਬਾਅਦ ਉਸ 'ਚੋਂ 100 ਰੁਪਏ ਦਾ ਪਾਕਿਸਤਾਨੀ ਨੋਟ ਮਿਲਿਆ। 

ਮੰਦਿਰ ਦੇ ਪੁਜਾਰੀ ਨੇ ਦੱਸਿਆ ਕਿ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲਾਂਕਿ ਅੱਜ ਤੱਕ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਕੋਈ ਸੁਰਾਗ ਲਗਾਇਆ ਹੈ। ਉਨ੍ਹਾਂ ਦੱਸਿਆ ਕਿ ਮੰਦਰ ਦੇ ਸੇਵਾਦਾਰ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਥਾਣਾ ਛੇਹਰਟਾ ਦੀ ਪੁਲਿਸ ਨੂੰ ਫ਼ੋਨ 'ਤੇ ਸੂਚਿਤ ਕਰ ਦਿੱਤਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Embed widget