ਅੰਮ੍ਰਿਤਸਰ 'ਚ ਦਿਨ-ਦਿਹਾੜੇ ਨੌਜਵਾਨ 'ਤੇ ਚੱਲੀ ਗੋਲੀ, ਹਾਲਤ ਗੰਭੀਰ, ਪੁਰਾਣੀ ਰੰਜਿਸ਼ ਦਾ ਮਾਮਲਾ
ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਕਾਰਨ ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
Crime News: ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਕਾਰਨ ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਇਸਲਾਮਾਬਾਦ ਇਲਾਕੇ ਦੀ ਰਹਿਣ ਵਾਲੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਬੇਟੀ ਟੀਵੀ ਹਸਪਤਾਲ ਵਿੱਚ ਦਾਖ਼ਲ ਹੈ ਜਿਸ ਨੂੰ ਉਸ ਦਾ ਭਤੀਜਾ ਅਮਨਪ੍ਰੀਤ ਸਿੰਘ ਖਾਣਾ ਦੇਣ ਜਾ ਰਿਹਾ ਹੈ। ਰਸਤੇ ਵਿੱਚ ਮੁਲਜ਼ਮ ਨਵਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ ਅਤੇ ਸ਼ਾਇਦ ਇਸੇ ਕਾਰਨ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ।
ਫਿਲਹਾਲ ਅਮਨਪ੍ਰੀਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਰਿੰਦਰ ਕੌਰ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਅਮਨ ਘਰ ਆ ਗਿਆ, ਜਿੱਥੇ ਪੁਲਿਸ ਅਤੇ ਐਂਬੂਲੈਂਸ ਬੁਲਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਸਲਾਮਾਬਾਦ ਥਾਣੇ ਦੇ ਏਸੀਪੀ ਸੁਰਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਦੋਸ਼ੀਆਂ ਖਿਲਾਫ ਥਾਣਾ ਕੋਟ ਖਾਲਸਾ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ