Amritsar News: ਪੰਜਾਬ ਲਈ ਰੱਖੜੀ ਵਾਲਾ ਦਿਨ ਮੰਦਭਾਗਾ ਚੜ੍ਹਿਆ ਜਾਪਦਾ ਹੈ ਕਿਉਂ ਤੜਕਸਾਰ ਅੰਮ੍ਰਿਤਸਰ ਵਿੱਚ ਇੱਕ ਬੁਲੇਟ ਸਵਾਰ ਨੌਜਵਾਨ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਵਿੱਚ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਉੱਤੇਂ ਫਰਾਰ ਹੋ ਗਿਆ।ਦੱਸ ਦਈਏ ਕਿ ਨੌਜਵਾਨ ਨੇ 30 ਅਗਸਤ ਨੂੰ ਨਿਊਜ਼ੀਲੈਂਡ ਜਾਣਾ ਸੀ। ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। 


30 ਅਗਸਤ ਨੂੰ ਜਾਣਾ ਸੀ ਨਿਊਜ਼ੀਲੈਂਡ, ਵਾਪਰ ਗਿਆ ਹਾਦਸਾ


ਜ਼ਿਕਰ ਕਰ ਦਈਏ ਕਿ ਬੁਲੇਟ ਸਵਾਰ ਨੌਜਵਾਨ ਦੀ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਇੱਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਰੱਖੜ ਪੁੰਨਿਆਂ ਦੇ ਮੇਲੇ ਨੂੰ ਲੈ ਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਜਿਸ ਵੇਲੇ ਇਹ ਹਾਦਸਾ ਵਾਪਰਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਵੀਜ਼ਾ ਲੱਗਾ ਸੀ ਤੇ 30 ਅਗਸਤ ਨੂੰ ਨੌਜਵਾਨ ਨੇ ਨਿਊਜ਼ੀਲੈਂਡ ਜਾਣਾ ਸੀ ਪਰ ਵਿਦੇਸ਼ ਜਾਣ ਤੋਂ ਪਹਿਲਾਂ ਹੀ ਇਸ ਜਹਾਨੋਂ ਕੂਚ ਕਰ ਗਿਆ।


ਦੋਸ਼ੀ ਦੀ ਭਾਲ ਕਰ ਰਹੀ ਪੁਲਿਸ


ਜਾਣਕਾਰੀ ਮਿਲਦਿਆਂ ਹੀ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਪੂਰੇ ਹਾਦਸੇ ਬਾਰੇ ਪਤਾ ਲੱਗ ਸਕੇ। ਉੱਥੇ ਹੀ ਏਡੀਸੀਪੀ ਟਰੈਫਿਕ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਗੱਡੀ ਵਾਲੇ ਦੋਸ਼ੀ ਦੀ ਭਾਲ ਕਰਕੇ ਉਸਦੇ ਖ਼ਿਲਾਫ਼ ਜਲਦ ਕਾਰਵਾਈ ਕੀਤੀ ਜਾਵੇਗੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।