ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।


 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  ਉਨਾਂ ਦੱਸਿਆ ਕਿ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਜਿਸ ਵਿੱਚ ਸਰਪੰਚ ਧਰਮਿੰਦਰ ਸਿੰਘਮੈਂਬਰ ਪੰਚਾਇਤ ਗੁਰਦਿਆਲ ਸਿੰਘ ਪ੍ਰੇਮ ਸਿੰਘ ਹਰਚਰਨ ਸਿੰਘ ਹਜ਼ੂਰ ਸਿੰਘ ਦਿਲਬਾਗ ਸਿੰਘ ਸੰਤੋਖ ਸਿੰਘ ਹਰਜੀਤ ਸਿੰਘ ਅਤੇ ਸਤਨਾਮ ਸਿੰਘ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਈ.ਟੀ.ਓ. ਨੇ ਸ਼ਾਮਲ ਹੋਣ ਵਾਲੀ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗ ਅਤੇ ਉਨਾਂ ਕਿਹਾ ਕਿ ਪਿੰਡ ਸੈਦੋਂ ਲਹਿਲ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਮੇਜ਼ਰ ਸਿੰਘ ਦੀ ਅਗਵਾਈ ਹੇਂਠ ਇਹ ਸਮੂਹ ਪੰਚਾਇਤ ਸਾਡੀ ਪਾਰਟੀ ਵਿੱਚ ਸ਼ਾਮਲ ਹੋਈ ਹੈ। ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ ਸਤਿੰਦਰ ਸਿੰਘ ਸੁਖਵਿੰਦਰ ਸਿੰਘ, ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰ ਹਾਜ਼ਰ ਸਨ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial