ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੇ Manish Sisodia, ਸ਼ਰਾਬ ਘੋਟਾਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਪਹੁੰਚ ਰਹੇ ਪੰਜਾਬ
Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆ ਕੇ ਦਰਬਾਰ ਸਾਹਿਬ ਨਤਮਸਤਕ ਹੋਣਗੇ।
Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਆਉਣ ਵਾਲੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਉਹ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆ ਰਹੇ ਹਨ। ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆਉਣਗੇ ਅਤੇ ਉਸ ਤੋਂ ਬਾਅਦ ਸਿੱਧਾ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ।
17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਮਿਲੀ ਸੀ ਜ਼ਮਾਨਤ
ਮਨੀਸ਼ ਸਿਸੋਦੀਆ ਨੂੰ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਦੋ ਹਫ਼ਤੇ ਪਹਿਲਾਂ ਹੀ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਆਗੂ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ। ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਦਿੱਲੀ ਪੁੱਜੇ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਸੀ। ਅੱਜ ਉਹ ਦਿੱਲੀ ਤੋਂ ਸਿੱਧਾ ਅੰਮ੍ਰਿਤਸਰ ਪਹੁੰਚ ਰਹੇ ਹਨ।
17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਸੀ ਜ਼ਮਾਨਤ
ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਦੇ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ। ਜੇਲ ਤੋਂ ਬਾਹਰ ਆਉਂਦਿਆਂ ਹੀ ਸਿਸੋਦੀਆ ਨੇ ਕਿਹਾ ਸੀ- ਸੁਪਰੀਮ ਕੋਰਟ ਨੇ ਸੰਵਿਧਾਨ ਦੀ ਵਰਤੋਂ ਕਰਕੇ ਤਾਨਾਸ਼ਾਹੀ ਨੂੰ ਕੁਚਲ ਦਿੱਤਾ। ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ। ਰੱਬ ਦੇ ਘਰ ਵਿੱਚ ਦੇਰ ਹੈ, ਅੰਧੇਰ ਨਹੀਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।