Amritsar News: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਚਸ਼ਮਦੀਦਾਂ ਦੇ ਅਨੁਸਾਰ, ਕਾਰ ਇੰਨੀ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਕਿ ਰਾਹਗੀਰ ਤੁਰੰਤ ਮਦਦ ਲਈ ਮੌਕੇ 'ਤੇ ਪਹੁੰਚ ਗਏ।

Continues below advertisement

ਉਸ ਸਮੇਂ 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਉੱਥੋਂ ਲੰਘ ਰਹੇ ਸਨ। ਉਨ੍ਹਾਂ ਨੂੰ ਜਿਵੇਂ ਹੀ ਹਾਦਸਾ ਦੇਖਿਆ, ਤੁਰੰਤ ਆਪਣੀ ਗੱਡੀ ਰੋਕੀ ਅਤੇ ਬਿਨਾਂ ਸਮਾਂ ਬਰਬਾਦ ਕੀਤੇ ਜ਼ਖਮੀ ਨੌਜਵਾਨਾਂ ਨੂੰ ਆਪਣੀ ਜੀਪ ਵਿੱਚ ਬਿਠਾ ਕੇ ਫਤਿਹਗੜ੍ਹ ਚੂੜੀਆਂ ਹਸਪਤਾਲ ਪਹੁੰਚਾਇਆ।

Continues below advertisement

ਕਾਰ ਹਾਦਸਾਗ੍ਰਸਤ ਹੋ ਗਈ, ਕੀਤੀ ਮਦਦ

ਉਨ੍ਹਾਂ ਦੀ ਤੁਰੰਤ ਕਾਰਵਾਈ ਕਾਰਨ ਜ਼ਖਮੀਆਂ ਦਾ ਸਮੇਂ ਸਿਰ ਇਲਾਜ ਹੋਇਆ। ਵਿਧਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਇਸ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਸੜਕ 'ਤੇ ਇੱਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਦੁੱਖ ਦੀ ਗੱਲ ਹੈ ਕਿ ਇੱਕ ਨੌਜਵਾਨ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਦੂਜੇ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਹਾਦਸੇ ਨਾਲ ਪੂਰੇ ਇਲਾਕੇ ਵਿੱਚ ਸੋਗ ਫੈਲ ਗਿਆ ਹੈ।

ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹੋਇਆਂ ਵਿਧਾਇਕ ਨੇ ਲਿਖਿਆ, "ਵਾਹਿਗੁਰੂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹਿੰਮਤ ਦੇਵੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।