AAP MLA ਕੁਵੰਰ ਵਿਜੇ ਪ੍ਰਤਾਪ ਦੇ ਬਿਗੜੇ ਸੁਰ ! ਹੁਣ ਮੁਹੱਲਾ ਕਲੀਨਿਕਾਂ ਦਾ ਚੁੱਕ ਲਿਆ ਮੁੱਦਾ
AAP MLA Kunwar Vijay Pratap - ਆਪ ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਡਾ. ਬਲਬਰੀ ਸਿੰਘ ਦੀ ਮੌਜੂਦਗੀ ਵਿੱਚ ਹੀ ਸਿਵਲ ਸਰਜਨ ਡਾ: ਵਿਜੇ ਕੁਮਾਰ 'ਤੇ ਭੜਕ ਗਏ। ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਸ਼ਾਂਤ ਕਰਵਾਇਆ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਾਰ ਮੁੜ ਆਪਣੇ ਹੀ ਸਰਕਾਰ ਦੇ ਮੰਤਰੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਇੱਥੇ ਸਰਕਾਰੀ ਮੈਡੀਕਲ ਕਾਲਜ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਹੁੰਚੇ ਹੋਏ ਸਨ। ਇਸ ਦੌਰਾਨ ਡਾ. ਬਲਬੀਰ ਸਿੰਘ ਦੇ ਸਾਹਮਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁਹੱਲਾ ਕਲੀਨਿਕਾਂ ਵਿੱਚ ਸਟਾਫ਼ ਦੀਆਂ ਬਦਲੀਆਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ।
ਆਪ ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਡਾ. ਬਲਬਰੀ ਸਿੰਘ ਦੀ ਮੌਜੂਦਗੀ ਵਿੱਚ ਹੀ ਸਿਵਲ ਸਰਜਨ ਡਾ: ਵਿਜੇ ਕੁਮਾਰ 'ਤੇ ਭੜਕ ਗਏ। ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਸ਼ਾਂਤ ਕਰਵਾਇਆ। ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਨੇ ਮੈਡੀਕਲ ਸਟੋਰ ਕਰਮਚਾਰੀਆਂ ਅਤੇ ਚੋਰ ਗਰੋਹ ਦੇ ਹਸਪਤਾਲ ਵਿੱਚ ਦਾਖਲ ਹੋਣ ਦਾ ਮੁੱਦਾ ਵੀ ਉਠਾਇਆ।
ਲੋਕ ਨਿਰਮਾਣ ਵਿਭਾਗ ਵੱਲੋਂ ਹਸਪਤਾਲ ਦੀ ਚਾਰਦੀਵਾਰੀ ਬਣਾਉਣ ਤੋਂ ਬਾਅਦ ਚੋਰਾਂ ਦਾ ਹਸਪਤਾਲ ਵਿੱਚ ਆਉਣਾ ਕੁਝ ਹੱਦ ਤੱਕ ਬੰਦ ਹੋ ਗਿਆ ਹੈ। ਵਿਧਾਇਕ ਕੁਵੰਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਗੇਟ ਖੋਲ੍ਹਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ਰਾਹੀਂ ਚੋਰ ਹਸਪਤਾਲ 'ਚ ਦਾਖਲ ਹੁੰਦੇ ਸਨ, ਪਰ ਉਹ ਅਜਿਹਾ ਕਿਸੇ ਵੀ ਹਾਲਤ 'ਚ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੈਡੀਕਲ ਕਾਲਜ ਦੇ ਬਾਹਰ ਖੋਖੇ ਲਾਉਣ ਦੀ ਮਨਜ਼ੂਰੀ ਕਿਵੇਂ ਦੇ ਸਕਦੀ ਹੈ, ਕਿਉਂਕਿ ਨਿਗਮ ਕੋਲ ਅਜਿਹਾ ਕਰਨ ਦਾ ਅਧਿਕਾਰ ਨਹੀਂ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial