(Source: ECI/ABP News)
Amritsar News: ਆਪ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਦੇ ਫਰੋਲੇ ਪੋਤੜੇ, ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰ ਕੀਤਾ ਸਲਾਮ
Punjab News: ਕੁੰਵਰ ਵਿਜੇ ਪ੍ਰਤਾਪ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਿਆਂ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਈ ਸਵਾਲ ਕੀਤੇ ਹਨ।

Kunwar Vijay Pratap Viral Video: ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਯਾਨੀਕਿ 16 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਕੀਤੀ ਗਈ ਸੀ। ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਨੇ ਇੱਕ ਵਾਰ ਫਿਰ ਆਪਣੀ ਹੀ ਪਾਰਟੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਿਆਂ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਕਈ ਸਵਾਲ ਕੀਤੇ ਹਨ। ਜਿਸ ਵਿੱਚ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਕਤਲੇਆਮ ਸੰਬੰਧੀ ਇਨਸਾਫ਼ ਨਾ ਮਿਲਣਾ ਸ਼ਾਮਿਲ ਸੀ। ਇਨ੍ਹਾਂ ਸਾਰੇ ਸਵਾਲਾਂ-ਜਵਾਬਾਂ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਚੁੱਪ ਰਹੇ ਅਤੇ ਉਨ੍ਹਾਂ ਨੇ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਚਲੇ ਜਾਣਾ ਹੀ ਬਿਹਤਰ ਸਮਝਿਆ। ਪਰ ਵਿਰੋਧੀ ਪਾਰਟੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਖੂਬ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਐਕਸ ਉੱਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ਸਲਾਮ ਕਰਦੇ ਹੋਏ ਵੀਡੀਓ ਪੋਸਟ ਕੀਤਾ ਹੈ।
Initially i felt @AamAadmiParty volunteers are feeling let down by the mischievous & nefarious role of @ArvindKejriwal & @BhagwantMann but now even their Mla Kunwar Vijay Partap Singh is openly criticizing the erroneous attitude of his govt on the critical issue of Beadbi… pic.twitter.com/7jzDhbtgkz
— Sukhpal Singh Khaira (@SukhpalKhaira) April 16, 2024
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
