AAP vs Congress: 4 ਜੂਨ ਨੂੰ ਬਦਲੇਗਾ AAP ਦਾ 13-0 ਵਾਲਾ ਟ੍ਰੈਂਡ, ਕਾਂਗਰਸ ਨੇ ਕੀਤੀ ਭਵਿੱਖਬਾਣੀ, ਔਜਲਾ ਨੇ ਖੋਲ੍ਹੇ ਪੱਤੇ
Gurjit Singh Aujla on AAP: ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮੈਂ ਉਹਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਚਾਰ ਜੂਨ ਨੂੰ ਇਹ 13 -0 ਨਹੀਂ 0-13 ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਂ ਤੇ ਸੱਤਾ ਵਿੱਚ ਆਈ ਆਮ ਆਦਮੀ
Gurjit Singh Aujla on AAP: ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਸਵਾ ਦੋ ਸਾਲ ਦਾ ਸਮਾਂ ਹੋ ਗਿਆ ਹੈ, ਪਰ ਵਿਕਾਸ ਕਾਰਜ ਪੂਰੀ ਤਰਹਾਂ ਠੱਪ ਪਏ ਹਨ। ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਨ ਵਾਲੀ ਪਾਰਟੀ ਨੇ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਦਿੱਤਾ। ਲੋਕ ਦੁਖੀ ਹੋ ਕੇ ਫਿਰ ਕਾਂਗਰਸ ਪਾਰਟੀ ਵੱਲ ਪਰਤ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਤੇਰਾਂ ਜ਼ੀਰੋ ਦੀ ਗੱਲ ਕਰਦੇ ਹਨ।
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮੈਂ ਉਹਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਚਾਰ ਜੂਨ ਨੂੰ ਇਹ 13 -0 ਨਹੀਂ 0-13 ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਂ ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਤੋਂ ਦੁਖੀ ਲੋਕਾਂ ਨੂੰ ਹੁਣ ਇੱਕੋ ਇੱਕ ਚਾਨਣ ਦੀ ਕਿਰਨ ਦਿਸ ਰਹੀ ਹੈ ਉਹ ਹੈ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਲਿਆਉਣਾ।
ਉਹਨਾਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨ ਵਿਰੋਧੀ ਕਾਨੂੰਨ ਬਣਾਏ, ਜਿਹਨਾਂ ਨੂੰ ਰੱਦ ਕਰਵਾਉਣ ਲਈ ਲੰਮਾ ਸਮਾਂ ਚੱਲੇ ਸੰਘਰਸ਼ ਤੋਂ ਬਾਅਦ ਆਖਰ ਮੋਦੀ ਨੂੰ ਝੁਕਣਾ ਪਿਆ ਅਤੇ ਤਿੰਨੇ ਕਾਲੇ ਕਾਨੂੰਨ ਵਾਪਸ ਲੈਣੇ ਪਏ। ਇਸ ਮੌਕੇ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਵੀ ਲੋਕਾਂ ਨੂੰ ਕਾਂਗਰਸ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਔਜਲਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਲਈ ਕਿਹਾ।
ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੋਇਆ ਹੈ। ਦੂਜੇ ਪਾਸੇ ਭਾਜਪਾ ਨੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial