Lok Sabha Election: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਦੌਰਾਨ ਤਕੜਾ ਕਲੇਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਗੱਲ ਬਹਿਸ ਤੋਂ ਹੱਥੋ ਪਾਈ ਤੱਕ ਪਹੁੰਚ ਗਈ ਜਿਸ ਤੋਂ ਬਾਅਦ ਵਿਧਾਇਕ ਦੇ ਸੁਰੱਖਿਆ ਕਰਮੀਆਂ ਨੇ ਵਿੱਚ ਵਿਚਾਲੇ ਪੈ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਆਪ ਦੇ ਅਨੁਸ਼ਾਸ਼ਣ ਦੀਆਂ ਸੋਸ਼ਲ ਮੀਡੀਆ ਉੱਤੇ ਧੱਜੀਆਂ ਉੱਡ ਰਹੀਆਂ ਹਨ।


ਦਰਅਸਲ, ਅੰਮ੍ਰਿਤਸਰ ਪੱਛਮੀ ਤੋਂ ਆਪ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਪ੍ਰੋਗਰਾਮ ਵਿੱਚ ਇਹ ਹੰਗਾਮਾ ਹੋਇਆ ਹੈ। ਵਿਧਾਇਕ ਵੱਲੋਂ ਚੋਣਾਂ ਨੂੰ ਲੈ ਕੇ ਵਰਕਰ ਤੇ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਵਿਵਾਦ ਪੁਰਾਣੇ ਤੇ ਨਵੇਂ ਵਰਕਰਾਂ ਵਿਚਾਲੇ ਹੋਇਆ  ਹੈ।


ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦਦ ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਨੇ ਆਪ ਜੁਆਇਨ ਕਰ ਲਈ ਜਿਸ ਤੋਂ ਬਾਅਦ ਪੁਰਾਣੇ ਵਰਕਰਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਣ ਲੱਗ ਪਿਆ। ਇਸ ਮੌਕੇ ਜਦੋਂ ਇਹ ਇੱਕ ਦੂਜੇ ਦੇ ਸਾਹਮਣੇ ਆਏ ਤਾਂ ਪਹਿਲਾਂ ਗਾਲੀ ਗਲੋਚ ਹੋਇਆ ਤੇ ਬਾਅਦ ਵਿੱਚ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਮੌਕੇ ਵਰਕਰਾਂ ਨੇ ਜਦੋਂ ਕੁਰਸੀਆਂ ਚੱਕੀਆਂ ਤਾਂ ਮੌਕੇ ਉੱਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਕਲੇਸ਼ ਨੂੰ ਰੋਕਿਆ। ਹਾਲਾਂਕਿ ਕਲੇਸ਼ ਤਾਂ ਰੁਕ ਗਿਆ  ਪਰ ਹੁਣ ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਜਮ ਕੇ ਵਾਇਰਲ ਹੋ ਰਹੀ ਹੈ।


ਅੰਮ੍ਰਿਤਸਰ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਦਖਲ ਦੇ ਕੇ ਮਾਮਲਾ ਸੁਲਝਾਇਆ। ਵਿਧਾਇਕ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿੱਚ ਮੌਜੂਦ ਸਨ। ਇਸ ਦੌਰਾਨ ਬਾਹਰ ਤਕਰਾਰ ਸ਼ੁਰੂ ਹੋ ਗਈ ਪਰ ਹੁਣ ਮਾਮਲਾ ਸੁਲਝਾ ਲਿਆ ਗਿਆ ਹੈ। ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਮਾਮਲਾ ਸੁਲਝਾ ਲਿਆ ਗਿਆ ਹੈ। ਸਾਰੇ ਵਰਕਰ ਇਕੱਠੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।