(Source: ECI/ABP News/ABP Majha)
Amritsar News : ਅੰਮ੍ਰਿਤਸਰ 'ਚ ਵੱਡਾ ਹਾਦਸਾ, ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Amritsar ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕਸਬੇ ਵਿੱਚ ਬੀਤੇ ਸ਼ਨੀਵਾਰ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ
Amritsar News : ਖਬਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕਸਬੇ ਵਿੱਚ ਬੀਤੇ ਸ਼ਨੀਵਾਰ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਇੱਕ ਸੈਲੂਨ ਵਿੱਚ ਕਟਿੰਗ ਕਰਵਾਉਣ ਆਇਆ ਸੀ। ਘਟਨਾ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀ.ਸੀ.ਟੀ.ਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਹੋਰ ਅਫਸਰਾਂ ਨਾਲ ਮਿਲ ਕੇ ਕਾਤਲਾਂ ਦੀ ਭਾਲ ਕਰ ਰਹੇ ਹਨ। ਮ੍ਰਿਤਕ ਦੀ ਪਛਾਣ ਰਵੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਰਵੀ ਸ਼ਨੀਵਾਰ ਰਾਤ ਕਰੀਬ 8:45 ਵਜੇ ਜੰਡਿਆਲਾ ਦੇ ਸ਼ੇਖਪੁਰਾ ਇਲਾਕੇ 'ਚ ਸਥਿਤ ਬ੍ਰਾਂਡ ਕੱਟ ਸੈਲੂਨ 'ਚ ਕਟਿੰਗ ਕਰਵਾਉਣ ਗਿਆ ਸੀ। ਰਵੀ 'ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਦੋਸ਼ੀ ਪਹਿਲਾਂ ਹੀ ਦੁਕਾਨ 'ਤੇ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿੱਚ ਰਿਵਾਲਵਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਰਵੀ 'ਤੇ ਕਰੀਬ ਛੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਜਿਉਂ ਹੀ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ ਤਾਂ ਗੋਲੀਆਂ ਚੱਲਣ ਨਾਲ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਜਿਸ ਤੋਂ ਬਾਅਦ ਰਵੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਤੋਂ ਇਲਾਵਾ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਸੰਭਾਵਨਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਜਾਣਦੇ ਸਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਫ਼ੋਨ 'ਤੇ ਗੱਲ ਕੀਤੀ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਦੋਸ਼ੀ ਪੁਲਿਸ ਦੇ ਪਕੜ ਵਿਚ ਹੋਣਗੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Join Our Official Telegram Channel : -
https://t.me/abpsanjhaofficial